ਕੇਵਲ ਸਿੰਘ,ਅਮਲੋਹ: ਮਿਸ਼ਨ ਫਤਹਿ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੀ ਪਿ੍ਰੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਦਿਨ ਦਾ ਸਪੈਸ਼ਲ ਘਰ-ਘਰ ਸੰਪਰਕ ਪ੍ਰਰੋਗਰਾਮ ਚਲਾਇਆ ਗਿਆ। ਇਸ ਸਬੰਧੀ ਮਾਸਟਰ ਧਰਮ ਸਿੰਘ ਰਾਈਏਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਬਿਨਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ, ਪ੍ਰੰਤੂ ਜੇਕਰ ਜਾਣਾ ਪਵੇ ਤਾਂ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਹਰ ਵਿਅਕਤੀ ਆਪਣੇ ਹੱਥਾਂ ਨੂੰ ਥੋੜੇ੍ਹ-ਥੋੜੇ੍ਹ ਸਮੇਂ ਬਾਅਦ ਸੈਨੇਟਾਈਜ਼ ਕਰੇ ਜਾਂ ਧੋਵੇ, ਘਰ 'ਚ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੰਖਿਆ ਜਾਵੇ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ ਕੀਤਾ ਜਾਵੇ, ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਹੋਰ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ।