ਵਿਧਾਇਕ ਗੈਰੀ ਬੜਿੰਗ ਨੇ ਵੱਖ-ਵੱਖ ਸਮਾਗਮਾਂ ’ਚ ਹਾਜ਼ਰੀ ਭਰੀ
ਵਿਧਾਇਕ ਗੈਰੀ ਬੜਿੰਗ ਨੇ ਵੱਖ ਵੱਖ ਸਮਾਗਮਾਂ ’ਚ ਹਾਜ਼ਰੀ ਭਰੀ
Publish Date: Mon, 02 Feb 2026 05:28 PM (IST)
Updated Date: Mon, 02 Feb 2026 05:31 PM (IST)

ਫ਼ਾਈਲ : 1 ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਸਨਮਾਨ ਕਰਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ, ਆਪ ਆਗੂ ਦਰਸ਼ਨ ਸਿੰਘ ਚੀਮਾ, ਸਵਰਨਜੀਤ ਸਿੰਘ ਤੇ ਪ੍ਰਬੰਧਕ। ਗੁਰਚਰਨ ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਮਲੋਹ ਸ਼ਹਿਰ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਉੱਥੇ ਹੀ ਦੋ ਦਰਜਨ ਦੇ ਕਰੀਬ ਵੱਖ ਵੱਖ ਪਿੰਡਾਂ ਵਿਚ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਸਮਾਗਮਾਂ ਵਿਚ ਵੀ ਹਾਜ਼ਰੀ ਲਗਵਾਈ। ਇਸ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਸਮੇਤ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੀਰਤਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ ਵਿਧਾਇਕ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਸਮਾਜ ਵਿਚ ਸਮਾਨਤਾ, ਭਾਈਚਾਰੇ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੇ ਹਨ, ਜਿਨ੍ਹਾਂ ’ਤੇ ਚੱਲਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਉਨ੍ਹਾਂ ਨੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਵੱਲੋਂ ਵਿਧਾਇਕ ਅਤੇ ਇਲਾਕੇ ਦੇ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ।