ਵਿਧਾਇਕ ਗੈਰੀ ਬੜਿੰਗ ਨੇ ਵਾਰਡ 22 ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਵਿਧਾਇਕ ਗੈਰੀ ਬੜਿੰਗ ਨੇ ਵਾਰਡ ਨੰਬਰ 22 ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
Publish Date: Sun, 10 May 2026 04:57 PM (IST)
Updated Date: Sun, 10 May 2026 05:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਆਮ ਆਦਮੀ ਪਾਰਟੀ ਕਹਿਨੀ ਤੇ ਕਰਨੀ ਦੀ ਪਰਪੱਕ ਹੈ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਹਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਗਏ ਅਤੇ ਸਨਅਤੀ ਸ਼ਹਿਰ ਦੀ ਨੁਹਾਰ ਬਦਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਇਥੇ ਵਾਰਡ ਨੰਬਰ 22 ਦੇ ਸੰਤ ਨਗਰ ਦੇ ਨਾਲ ਲਗਦੇ ਇਕਬਾਲ ਨਗਰ ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸੁਰੂ ਕਰਵਾਉਂਣ ਦਾ ਉਦਘਾਟਨ ਕਰਨ ਮੌਕੇ ਕਹੀ। ਉਨ੍ਹਾਂ ਦਸਿਆ ਕਿ ਇਨ੍ਹਾਂ ਉਪਰ 21.77 ਲੱਖ ਅਤੇ ਦੂਸਰੀ ਤੇ 5.61 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਆਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸ਼ਹਿਰ ਦੇ ਹਰ ਵਾਰਡ ਵਿਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨਾ ਅਤੇ ਲੋਕਾਂ ਨੂੰ ਅਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆ ਕਿਹਾ ਕਿ ਇਨ੍ਹਾਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਜਿਸ ਕਾਰਣ ਝੂਠ ਦਾ ਸਹਾਰਾ ਲੈ ਕੇ ਇਹ ਲੋਕਾਂ ਨੂੰ ਗੁਮਰਾਹ ਕਰਨ ਰਹੇ ਹਨ ਜਿਸ ਤੋਂ ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲ ਦੇ ਪ੍ਰਸ਼ਾਸਕ ਚਰਨਜੋਤ ਸਿੰਘ ਵਾਲੀਆ ਅਤੇ ਕੌਂਸਲ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸਾਬਕਾ ਕੌਂਸਲਰ ਵਨੀਤ ਬਿਟੂ, ਆਪ ਦੇ ਸੀਨੀਅਰ ਆਗੂ ਜਗਦੀਸ਼ ਸਿੰਘ ਗੋਲਡੀ ਘੁੰਮਣ, ਸਾਬਕਾ ਕੌਂਸਲਰ ਵਨੀਤ ਬਿੱਟੂ, ਵਾਰਡ ਨੰਬਰ 21 ਦੀ ਇੰਚਾਰਜ ਹਰਪ੍ਰੀਤ ਕੌਰ ਘੁੰਮਣ, ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ, ਪੀ.ਏ. ਸਹਿਬਾਜ ਮੁਹੰਮਦ, ਮੇਹਰਪਾਲ ਸਿੰਘ ਇਕਬਾਲ ਨਗਰ, ਸੋਮ ਨਾਥ, ਬਲਜੀਤ ਕੌਰ, ਚਰਨਜੀਤ ਕੌਰ, ਨੀਹਾ ਰਾਣੀ, ਸੁਨੀਤਾ ਰਾਣੀ, ਜਗਜੀਤ ਸਿੰਘ ਗੋਬਿੰਦਗੜ੍ਹ, ਬਿਕਰਮ ਸਿੰਘ ਅਤੇ ਮਨਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।