ਗੁਰਚਰਨ ਸਿੰਘ ਜੰਜੂਆ,ਅਮਲੋਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਫਤਿਹਗੜ੍ਹ ਡਾ.ਦਰਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨ ਅਮਨਿੰਦਰ ਸਿੰਘ ਅਮਨਾ ਪਿੰਡ ਡਡਹੇੜੀ (ਅਮਲੋਹ) ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ ਡਾ.ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਡਾ.ਇਕਬਾਲਜੀਤ ਸਿੰਘ ਬੈਨੀਪਾਲ ਖੇਤੀਬਾੜੀ ਅਫਸਰ ਅਮਲੋਹ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਉਪਰੰਤ ਖੇਤੀਬਾੜੀ ਵਿਭਾਗ ਪੰਜਾਬ ਦੇ ਪੋਰਟਲ ਉਪਰ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਪੇ੍ਰਿਤ ਕੀਤਾ ਤਾਂ ਜੋ 1500 ਰੁਪਏ ਪ੍ਰਤੀ ਏਕੜ ਸਬਸਿਡੀ ਉਨਾਂ੍ਹ ਦੇ ਖਾਤੇ ਵਿੱਚ ਜਮਾਂ੍ਹ ਕਰਵਾਈ ਜਾ ਸਕੇ। ਮਾਸਟਰ ਜਗਵਿੰਦਰ ਸਿੰਘ ਨੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਪ੍ਰਤੀ ਚਿੰਤਾ ਜਾਹਿਰ ਕਰਦਿਆਂ ਕਿਸਾਨਾਂ ਨੂੰ ਧਾਨ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕੀਤਾ। ਹਲਕਾ ਵਿਧਾਇਕ ਗੈਰੀ ਬੜਿੰਗ ਨੇ ਇਸ ਮੌਕੇ ਸੂਝਵਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬਲਾਕ ਅਮਲੋਹ ਇਸ ਤਕਨੀਕ ਨੂੰ ਅਪਣਾਉਣ ਵਿੱਚ ਜ਼ਲਿ੍ਹਾ ਫ਼ਤਹਿਗੜ੍ਹ ਸਾਹਿਬ ਵਿੱਚੋਂ ਸਭ ਤੋਂ ਅੱਗੇ ਚੱਲ ਰਿਹਾ ਹੈ। ਇਸ ਮੌਕੇ ਡਾ.ਅਜੈ ਕੁਮਾਰ, ਡਾ. ਇਕਬਾਲਪ੍ਰਰੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ ਮਨੀਸ਼ ਕੁਮਾਰ ਸ਼ਰਮਾ, ਖੇਤੀਬਾੜੀ ਉੱਪ ਨਿਰੀਖਕ ਰਮਨਦੀਪ ਸਿੰਘ, ਨਵਪ੍ਰਰੀਤ ਸਿੰਘ, ਰਵਿੰਦਰ ਸਿੰਘ, ਕਿਰਨਜੀਤ ਕੌਰ ਅਤੇ ਰਾਜਦੀਪ ਕੌਰ ਨੇ ਸ਼ਮੂਲੀਅਤ ਕੀਤੀ।