- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

ਗਰਗ,ਪੰਜਾਬੀ ਜਾਗਰਣ, ਅਮਲੋਹ : ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਅਮਲੋਹ ਹਰਵੀਰ ਕੌਰ ਵੀ ਹਾਜ਼ਰ ਸਨ। ਉਨ੍ਹਾਂ ਹਲਕੇ ਦੇ ਪਿੰਡ ਭੱਦਲਥੂਹਾ, ਤੰਦਾਬੱਦਾ ਕਲਾਂ, ਫੈਜ਼ੁੱਲਾਪੁਰ, ਸ਼ਾਹਪੁਰ, ਬਦੀਨਪੁਰ, ਸੌਂਟੀ ਅਤੇ ਅਮਲੋਹ ਦੇ ਵਾਰਡ ਨੰਬਰ 3 ਸਥਿਤ ਰਾਮ ਭਵਨ ਵਿਖੇ ਵੱਡੀ ਗਿਣਤੀ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਸਿਹਤ ਖੇਤਰ ’ਚ ਅਹਿਮ ਕਦਮ ਹੈ। ਇਸ ਯੋਜਨਾ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਮਹਿੰਗੇ ਇਲਾਜ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਨਾ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਪਨਾਗ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅੰਨੀਆਂ, ਹਲਕਾ ਯੂਥ ਪ੍ਰਧਾਨ ਪ੍ਰਦੀਪ ਸਿੰਘ ਕੰਜਾਰੀ, ਸਰਪੰਚ ਬੁੱਗਾ ਅੰਮ੍ਰਿਤ, ਜਸਵੰਤ ਸਿੰਘ ਤੰਗਰਾਲਾ, ਜਸ਼ਨਪ੍ਰੀਤ ਸਿੰਘ ਭੰਗੂ, ਹਰਮਿੰਦਰਪਾਲ ਸਿੰਘ, ਧਰਮਪਾਲ ਸਿੰਘ ਅਤੇ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਪੰਚ-ਸਰਪੰਚ ਮੌਜੂਦ ਸਨ।