ਵਿਧਾਇਕ ਹੈਪੀ ਵੱਲੋਂ ਪਿੰਡ ਰੈਲੀ ’ਚ ਖੇਡ ਮੈਦਾਨ ਦਾ ਉਦਘਾਟਨ
ਵਿਧਾਇਕ ਹੈਪੀ ਵੱਲੋਂ ਪਿੰਡ ਰੈਲੀ ’ਚ ਖੇਡ ਮੈਦਾਨ ਦਾ ਉਦਘਾਟਨ
Publish Date: Tue, 05 May 2026 06:59 PM (IST)
Updated Date: Tue, 05 May 2026 06:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਰੈਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ’ਚ ਸ਼ਹਿਰਾਂ ਦੀ ਤਰਜ਼ ’ਤੇ 3100 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 1.28 ਏਕੜ ’ਚ ਬਣੇ ਇਸ ਮੈਦਾਨ ’ਚ ਵਾਲੀਬਾਲ, ਫੁੱਟਬਾਲ, ਬੱਚਿਆਂ ਲਈ ਝੂਲੇ, ਬੈਂਚ ਅਤੇ ਲਾਈਟਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ’ਚ 29 ਹੋਰ ਖੇਡ ਗਰਾਊਂਡਾਂ ਦਾ ਕੰਮ ਜਾਰੀ ਹੈ ਜੋ ਜਲਦ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਰਾਜ ਪੂਰੀ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਇੰਦਰੀ, ਕਸ਼ਮੀਰ ਸਿੰਘ, ਗੁਰਵੰਤ ਸਿੰਘ, ਜਗਤਾਰ ਸਿੰਘ ਕਲੇਰ, ਹਰਜਿੰਦਰ ਸਿੰਘ, ਜਗਰੂਪ ਸਿੰਘ ਗੁਰੀ ਬਰਵਾਲੀ, ਯਾਦਵਿੰਦਰ ਸਿੰਘ ਗੋਲਡੀ, ਇੰਦਰਜੀਤ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਰਸੂਲਪੁਰ, ਅਰਵਿੰਦਰ ਸਿੰਘ, ਵਰਿੰਦਰ ਸਿੰਘ ਵੀਰੂ ਅਤੇ ਸੂਬੇਦਾਰ ਜਗਦੀਸ਼ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।