ਵਿਧਾਇਕ ਰਾਏ ਨੇ ਪਿੰਡਾਂ ’ਚ 15 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡਾਂ ਵਿੱਚ ਸਾਂਝੀ ਸੱਥ ਪ੍ਰੋਗਰਾਮ ਤਹਿਤ 15 ਲੱਖ ਰੁਪਏ ਦੇ ਚੈੱਕ ਵੰਡੇ
Publish Date: Wed, 18 Feb 2026 06:22 PM (IST)
Updated Date: Wed, 18 Feb 2026 06:24 PM (IST)

ਪਰਦੀਪ ਸਿੰਘ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਲਾਕ ਖੇੜਾ ਅਧੀਨ ਆਉਂਦੇ ਪਿੰਡ ਰਜਿੰਦਰਗੜ੍ਹ, ਚੁੰਨੀ ਮਾਜਰਾ ਅਤੇ ਪਤਾਰਸੀ ਖੁਰਦ ਵਿੱਚ ਸਾਂਝੀ ਸੱਥ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਦੇ ਵਿਚਾਰ ਲਏ। ਅੰਤ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਮੁਹੱਈਆ ਕਰਵਾਏ ਗਏ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਵਿਚ ਵੱਖ-ਵੱਖ ਪਿੰਡਾਂ ਵਿਚ ਸਾਂਝੀ ਸੱਥ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਰਾਹੀਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨਾਲ ਬੈਠ ਕੇ ਵਿਕਾਸ ਕਾਰਜਾਂ ਲਈ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੰਮ ਜਾਰੀ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਖਾਸ ਤੌਰ ’ਤੇ ਸਿੱਖਿਆ ਅਤੇ ਸਿਹਤ ਨੂੰ ਪ੍ਰਮੁੱਖਤਾ ਦੇਣ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਮੁਫ਼ਤ ਬਿਜਲੀ ਵਰਗੇ ਉਪਰਾਲਿਆਂ ਦਾ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ, ਬਲਾਕ ਸੰਮਤੀ ਮੈਂਬਰ ਬਿਕਰਮਜੀਤ ਸਿੰਘ, ਕਰਮਜੀਤ ਸਿੰਘ, ਹੈਪੀ ਭੈਣੀ, ਹਰਮੇਸ਼ ਸਿੰਘ ਪੂਨੀਆ, ਬੀਕਰ ਸਿੰਘ ਰਜਿੰਦਰਗੜ੍ਹ, ਸਰਪੰਚ ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਢੋਲਾ, ਗੁਰਦੀਪ ਸਿੰਘ ਢੋਲਾ, ਸਤਨਾਮ ਸਿੰਘ ਭੈਣੀ, ਸੈਕਟਰੀ ਭੁਪਿੰਦਰ ਸਿੰਘ, ਵਰਿੰਦਰ ਸਿੰਘ ਬੀਵੀਪੁਰ, ਤੇਜ਼ੀ ਬਰਾਸ, ਰਵਿੰਦਰ ਸਿੰਘ ਅਤੇ ਪੀਏ ਸਤੀਸ਼ ਕੁਮਾਰ ਲਟੌਰ ਸਮੇਤ ਹੋਰ ਵਿਅਕਤੀ ਮੌਜੂਦ ਸਨ।