ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣ ਤਾਂ ਜੋ ਹਰ ਕੋਈ ਚੰਗੀ ਜ਼ਿੰਦਗੀ ਜਿਊਣ ਤੋਂ ਸੱਖਣਾ ਨਾ ਰਹੇ। ਉਕਤ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਾਗੜੀਆ ਵਿਖੇ 95 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ। ਇਸ ਮੌਕੇ ਬੀਡੀਪੀਓ ਸਰਹਿੰਦ ਮਹਿੰਦਰਜੀਤ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਕੁਲਵਿੰਦਰ ਸਿੰਘ ਬਾਗੜੀਆ, ਵਰਿੰਦਰ ਕੁਮਾਰ ਚਣੋਂ, ਪੰਚ ਭਿੰਦਰ ਕੌਰ, ਪੰਚ ਰਾਏ ਸਿੰਘ, ਕਰਨੈਲ ਸਿੰਘ, ਧਰਮਪਾਲ ਸਿੰਘ, ਰਾਜਿੰਦਰ ਸਿੰਘ, ਤਲਵਿੰਦਰ ਕੌਰ, ਹਰਦੀਪ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਕੌਰ, ਹਰਵਿੰਦਰ ਸਿੰਘ, ਚਰਨ ਦਾਸ, ਸੀਮਾ, ਲਾਭ ਸਿੰਘ, ਅਮਨਿੰਦਰ ਕੌਰ, ਬਲਜਿੰਦਰ ਸਿੰਘ ਤੇ ਹਰਜੀਤ ਸਿੰਘ ਆਦਿ ਮੌਜੂਦ ਸਨ।