ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਆਪਣੇ ਵਲੋਂ ਦਿੱਤੇ ਅਸਤੀਫੇ ਬਾਰੇ ਸਟੈਂਡ ਸਪੱਸ਼ਟ ਕਰਨ ਕਿਉਂਕਿ ਨਾਗਰਾ ਅਸਤੀਫਾ ਦੇਣ ਤੋਂ ਬਾਅਦ ਇਕ ਸਾਲ ਤੋਂ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਦੇ ਆ ਰਹੇ ਹਨ। ਐਡਵੋਕੇਟ ਰਾਏ ਨੇ ਕਿਹਾ ਨਾਗਰਾ ਨੇ 17 ਸਤੰਬਰ 2020 ਨੂੰ ਉਸ ਸਮੇਂ ਰਾਜਪਾਲ ਨੂੰ ਆਪਣਾ ਅਸਤੀਫਾ ਭੇਜਿਆ ਸੀ. ਜਦ ਰਾਜ ਸਭਾ 'ਚ ਤਿੰਨ ਖੇਤੀ ਕਾਨੂੰਨ ਪਾਸ ਹੋਏ ਸਨ। ਉਨਾਂ੍ਹ ਕਿਹਾ ਨਾਗਰਾ ਆਪਣਾ ਅਸਤੀਫਾ ਦੇ ਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਰਸ਼ਪਿੰਦਰ ਸਿੰਘ ਰਾਜਾ, ਐਡ. ਧਰਮਿੰਦਰ ਸਿੰਘ ਲਾਂਬਾ, ਅਮਰਿੰਦਰ ਸਿੰਘ ਮੰਡੋਫਲ, ਪ੍ਰਦੀਪ ਮਲਹੋਤਰਾ ਮੌਜੂਦ ਸਨ।