ਵਿਧਾਇਕ ਰਾਏ ਨੇ ਸੜਕ ’ਤੇ ਪ੍ਰੀਮਿਕਸ ਪਵਾਇਆ
ਵਿਧਾਇਕ ਰਾਏ ਨੇ ਸੜਕ ਤੇ ਪ੍ਰੀਮਿਕਸ ਪਵਾਇਆ
Publish Date: Fri, 27 Mar 2026 06:42 PM (IST)
Updated Date: Fri, 27 Mar 2026 06:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਅੰਬਾਂ ਵਾਲੇ ਡੇਰੇ ਨੂੰ ਜਾਂਦੀ 1.72 ਕਿਲੋਮੀਟਰ ਲੰਬੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਸੜਕ ਉੱਤੇ ਚਾਰ ਨੰਬਰ ਚੁੰਗੀ ਤੋਂ ਲਿੰਕਨ ਕਾਲਜ ਰੋਡ ਤੱਕ ਕੰਮ ਚੱਲ ਰਿਹਾ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਇਹ ਸੜਕ ਸਾਲ 2019 ਵਿਚ ਬਣੀ ਸੀ ਅਤੇ ਉਸ ਤੋਂ ਬਾਅਦ ਇਸ ਦੀ ਮੁਰੰਮਤ ਨਾ ਹੋਣ ਕਾਰਨ ਪੂਰੀ ਤਰ੍ਹਾਂ ਖਰਾਬ ਹੋ ਗਈ ਸੀ। ਇਲਾਕਾ ਨਿਵਾਸੀਆਂ ਦੀ ਮੰਗ ਤੇ ਇਸ ਨੂੰ 41.43 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜ ਸਾਲਾਂ ਲਈ 8.34 ਲੱਖ ਰੁਪਏ ਮੈਂਟੀਨੈਂਸ ਉੱਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੀਆਂ 90 ਫੀਸਦੀ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ। ਵਧੇਰੇ ਕੰਮ ਪੂਰੇ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਸ ਨਾਲ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।