ਵਿਧਾਇਕ ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ
ਵਿਧਾਇਕ ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ
Publish Date: Thu, 01 Jan 2026 07:37 PM (IST)
Updated Date: Thu, 01 Jan 2026 07:38 PM (IST)
ਫ਼ੋਟੋ ਫ਼ਾਈਲ : 15 ਹੰਸਾਲੀ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਬਰਸੀ ਹੰਸਾਲੀ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਦੂਰ-ਦੁਰਾਡੇ ਤੋਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਘਰੋਂ ਆਸ਼ੀਰਵਾਦ ਪ੍ਰਾਪਤ ਕੀਤਾ। ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਗੁਰੂ ਘਰ ਨਤਮਸਤਕ ਹੋਏ ਤੇ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਤੋਂ ਸਿਰੋਪਾਉ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਬਹੁਤ ਹੀ ਕਰਨੀ ਦੇ ਮਾਲਕ ਸਨ। ਉਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇਸ਼ ਵਿਦੇਸ਼ ਤੋਂ ਇੱਥੇ ਪਹੁੰਚਦੀਆਂ ਸਨ। ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਦੇ ਉੱਤੇ ਹੁਣ ਸਦਾ ਹੀ ਮੇਲੇ ਲੱਗਦੇ ਹਨ। ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿਚ ਲਗਾਇਆ ਹੈ। ਉਨ੍ਹਾਂ ਨੇ ਹਮੇਸ਼ਾ ਹੀ ਲੋੜਵੰਦਾਂ, ਦੁਖੀਆਂ ਅਤੇ ਜ਼ਰੂਰਤਮੰਦਾਂ ਦੀ ਬਾਂਹ ਫੜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੇਸ਼ ਪੁਨੀਆ, ਪ੍ਰਿਤਪਾਲ ਜੱਸੀ, ਬਲਕਾਰ ਸਿੰਘ ਨਬੀਪੁਰ, ਪੀਏ ਸਤੀਸ਼ ਲਟੌਰ ਆਦਿ ਵੀ ਮੌਜੂਦ ਸਨ।