ਜਰੂਰੀ) ਪਿੰਡ ਪੋਲਾ ’ਚ ਵਿਧਾਇਕ ਰਾਏ ਨੇ ਕੀਤਾ 2 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਪਿੰਡ ਪੋਲਾ ’ਚ ਵਿਧਾਇਕ ਰਾਏ ਨੇ ਕੀਤਾ 2 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Publish Date: Sun, 30 Aug 2026 06:42 PM (IST)
Updated Date: Sun, 30 Aug 2026 06:43 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਪੋਲਾ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਤੀਆਂ ਦਾ ਤਿਉਹਾਰ ਵੀ ਧੂਮਧਾਮ ਨਾਲ ਮਨਾਇਆ। ਵਿਧਾਇਕ ਰਾਏ ਨੇ ਕਿਹਾ ਕਿ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਤੇ ਸਰਪੰਚ ਮਾਨ ਸਿੰਘ ਵੱਲੋਂ ਪਿੰਡ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ’ਚ 2 ਆਂਗਣਵਾੜੀ ਸੈਂਟਰਾਂ, 2 ਰਸਤਿਆਂ, ਸੋਲਿਡ ਵੇਸਟ ਸ਼ੈੱਡ ਤੇ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦੀ ਹਰ ਮੰਗ ਤੁਰੰਤ ਪੂਰੀ ਕੀਤੀ ਜਾਂਦੀ ਹੈ। ਸਰਕਾਰ ਸਿੱਖਿਆ, ਸਿਹਤ ਅਤੇ ਪਿੰਡਾਂ ਦੇ ਵਿਕਾਸ ’ਚ ਸਫਲ ਰਹੀ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਰਹਿੰਦੀਆਂ ਸੜਕਾਂ ਦੇ ਕੰਮ ਵੀ ਜਲਦ ਪੂਰੇ ਕੀਤੇ ਜਾਣਗੇ। ਇਸ ਮੌਕੇ ਪੰਚਾਇਤ ਵੱਲੋਂ ਵਿਧਾਇਕ ਰਾਏ ਤੇ ਹੋਰ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ’ਚ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਰਮੇਸ਼ ਕੁਮਾਰ ਸੋਨੂੰ, ਮਾਨਵ ਟਿਵਾਣਾ, ਸੁਰਿੰਦਰ ਸਿੰਘ, ਹਰਦੀਪ ਸਿੰਘ, ਸਿਮਰਨਜੀਤ ਸਿੰਘ, ਪਰਵਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਸਕੱਤਰ ਰਜਿੰਦਰ ਸਿੰਘ ਆਦਿ ਮੌਜੂਦ ਸਨ।