ਵਿਧਾਇਕ ਰਾਏ ਨੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
Publish Date: Fri, 17 Apr 2026 07:36 PM (IST)
Updated Date: Sat, 18 Apr 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਗ ਸਿਕੰਦਰ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਪੁੱਟੇ ਗਏ ਹਨ, ਜਿਨਾਂ ਦੀ ਬਦੌਲਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਭਾਰਤ ਭਰ ਦੇ ਵਿੱਚੋਂ ਪਹਿਲਾ ਸਥਾਨ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਲਈ ਵੀ ਵੱਡਾ ਬਜਟ ਰੱਖਿਆ ਗਿਆ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਹੋਰ ਸੁਧਾਰ ਕੀਤੇ ਜਾ ਸਕਣ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੇ ਬਰਾਬਰ ਲਿਜਾਣ ਦੇ ਲਈ ਯਤਨਸ਼ੀਲ ਹੈ। ਜਿਹੜੀਆਂ ਸਹੂਲਤਾਂ ਕਾਨਵੈਂਟ ਸਕੂਲਾਂ ਦੇ ਵਿਚ ਮਿਲਦੀਆਂ ਹਨ ਉਹ ਹੁਣ ਸਰਕਾਰੀ ਸਕੂਲਾਂ ਦੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿਚ ਦਾਖਲ ਕਰਵਾਉਣ। ਅਜਿਹਾ ਕਰਨ ਦੇ ਨਾਲ ਜਿੱਥੇ ਪੰਜਾਬ ਸਰਕਾਰ ਦਾ ਹੌਸਲਾ ਵਧੇਗਾ, ਉੱਥੇ ਹੀ ਵਿਦਿਆਰਥੀਆਂ ਨੂੰ ਨਿਗੁਣੀਆਂ ਫ਼ੀਸਾਂ ਦੇ ਉੱਤੇ ਸਿੱਖਿਆ ਮਿਲੇਗੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗ ਸਿਕੰਦਰ ਵਿਖੇ ਕਰੀਬ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮਜ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸਕੂਲ ਨੂੰ ਮਿਲੇ ਪੈਨਲ ਦੀ ਵੀ ਘੁੰਡ ਚੁਕਾਈ ਕੀਤੀ ਗਈ। ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਦੇ ਨਾਲ ਲੈਸ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਇੰਚਾਰਜ ਗੁਰਪ੍ਰੀਤ ਭਿੰਡਰ, ਡਿਪਟੀ ਡੀਓ ਦੀਦਾਰ ਸਿੰਘ ਮਾਂਗਟ, ਪ੍ਰਿੰਸੀਪਲ ਰਕੇਸ਼ ਕੁਮਾਰ ਸੂਦ, ਜਸਪ੍ਰੀਤ ਸਿੰਘ, ਨੌਰੰਗ ਸਿੰਘ, ਕੁਲਵਿੰਦਰ ਸਿੰਘ ਡੇਰਾ ਪ੍ਰਿਤਪਾਲ ਸਿੰਘ ਜੱਸੀ ਮਨਦੀਪ ਸਿੰਘ ਪੋਲਾ ਆਦਿ ਵੀ ਮੌਜੂਦ ਸਨ।