- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਏ ਨੇ ਰੋਜ਼ਾ ਸ਼ਰੀਫ਼ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਰਵਾਨੀ ਰੈਸਟ ਹਾਊਸ ਰੋਜ਼ਾ ਸ਼ਰੀਫ਼ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਦੀ ਪੁਰਾਣੀ ਮੰਗ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਸ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਹੈ। ਸੀਵਰੇਜ ਪੈਣ ਨਾਲ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਨੂੰ ਸੁੰਦਰ ਬਣਾਉਣ ਅਤੇ ਸ਼ਹਿਰ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨ ਜਾਰੀ ਹਨ।