- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਏ ਵੱਲੋਂ ਪਿੰਡ ਚਨਾਰਥਲ ਖ਼ੁਰਦ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ’ਚ ਸਾਰੀਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖ਼ੁਰਦ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵੇਲੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 2022 ਤੋਂ ਲੋਕ ਭਲਾਈ ਲਈ ਕੀਤੇ ਕੰਮਾਂ ਨੂੰ ਘਰ-ਘਰ ਸੰਪਰਕ ਮੁਹਿੰਮ ਰਾਹੀਂ ਪਹੁੰਚਾਇਆ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫ਼ਤ ਤੀਰਥ ਯਾਤਰਾ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਜ਼ੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ’ਚ ਮੁਫ਼ਤ ਸਿੱਖਿਆ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਟੈਸਟ ਤੇ ਦਵਾਈਆਂ ਅਤੇ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਨਾਲ ਹਰ ਪਰਿਵਾਰ ਨੂੰ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਰਾਹੀਂ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ। ਵਿਰੋਧੀਆਂ ਕੋਲ ਕੋਈ ਏਜੰਡਾ ਨਹੀਂ ਹੈ, ਜਦਕਿ ਸਰਕਾਰ ਲੋਕ ਹਿੱਤ ਲਈ ਕੰਮ ਕਰ ਰਹੀ ਹੈ। ਮੁਹਿੰਮ ਦੌਰਾਨ ਵਿਧਾਇਕ ਨੇ ਪਿੰਡ ਬਾਲਪੁਰ, ਚਨਾਰਥਲ ਕਲਾਂ, ਚਨਾਰਥਲ ਖ਼ੁਰਦ ਅਤੇ ਸੰਗਤਪੁਰ ਸੋਢੀਆਂ ਦੇ ਘਰਾਂ ’ਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਵੰਡੇ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਰਾਜਦੀਪ ਰਾਜੂ ਚਨਾਰਥਲ ਕਲਾਂ ਅਤੇ ਰਾਜੂ ਸਰਪੰਚ ਚਨਾਰਥਲ ਖ਼ੁਰਦ ਸਮੇਤ ਹੋਰ ਪਤਵੰਤੇ ਮੌਜੂਦ ਸਨ।