ਵਿਧਾਇਕ ਰਾਏ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ
ਵਿਧਾਇਕ ਰਾਏ ਨੇ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ
Publish Date: Sun, 08 Feb 2026 04:27 PM (IST)
Updated Date: Sun, 08 Feb 2026 04:29 PM (IST)

ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕ ਹਿਤ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਵਿਧਾਇਕ ਨੇ ਕਿਹਾ ਕਿ ਕਿ ਤੀਰਥ ਯਾਤਰਾ ਪ੍ਰੋਗਰਾਮ ਟੋਕਨ ਸਿਸਟਮ ਦੇ ਰਾਹੀਂ ਪੂਰੀ ਪਾਰਦਰਸ਼ਤਾ ਦੇ ਨਾਲ ਤੈਅ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਿਤਪਾਲ ਸਿੰਘ ਜੱਸੀ, ਬਹਾਦਰ ਜਲਾਲ, ਸਰਪੰਚ ਪ੍ਰਹਲਾਦ ਸਿੰਘ, ਪੰਚਾਇਤ ਸੈਕਟਰੀ ਰਵਿੰਦਰ ਸਿੰਘ, ਵੀ ਐਸ ਐਸ ਦੇ ਹਲਕਾ ਇੰਚਾਰਜ ਪੀਏ ਸਤੀਸ਼ ਕੁਮਾਰ ਲਟੌਰ, ਬਹਾਦਰ ਜਲਾਲ, ਗੁਰਦਰਸ਼ਨ ਸਿੰਘ ਹਨੀ, ਹਰਬੰਸ ਸਿੰਘ ਜੰਡਾਲੀ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ ਹਰਲਾਲਪੁਰਾ, ਜਗਰੂਪ ਸਿੰਘ ਸ਼ਹਿਜ਼ਾਦਪੁਰ ਅਤੇ ਹੋਰ ਪਿੰਡ ਦੇ ਪੰਚ ਸਾਹਿਬਾਨ ਤੇ ਯਾਤਰੀ ਆਦਿ ਵੀ ਮੌਜੂਦ ਸਨ।