ਵਿਧਾਇਕ ਰਾਏ ਨੇ ਸਰਹਿੰਦ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ
ਵਿਧਾਇਕ ਰਾਏ ਨੇ ਸਰਹਿੰਦ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ
Publish Date: Fri, 10 Apr 2026 05:28 PM (IST)
Updated Date: Fri, 10 Apr 2026 05:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵਿਚਾਰ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਹਮੇਸ਼ਾ ਕਿਸਾਨੀ ਹਿੱਤਾਂ ਦੀ ਰਾਖੀ ਕਰਦੀ ਆਈ ਹੈ ਅਤੇ ਇਸ ਵਾਰ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸਹੂਲਤ ਲਈ ਹਰ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਪੇਸ਼ ਆਵੇ। ਇਸ ਮੌਕੇ ਉਨ੍ਹਾਂ ਅਨਾਜ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜਤੀਆਂ ਤੇ ਖੇਤ ਮਜਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਰਾਏ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਕਣਕ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਸਲ ਦੀ ਪੂਰੀ ਖਰੀਦ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ, ਕੇਵਲ ਸਿੰਘ ਡੀਐਫਐਸਓ ਫਤਹਿਗੜ੍ਹ ਸਾਹਿਬ, ਭਵਨਜੀਤ ਸਿੰਘ ਇੰਸਪੈਕਟਰ ਸਰਹਿੰਦ ਮੰਡੀ, ਗੁਰਪ੍ਰੀਤ ਸਿੰਘ ਇੰਸਪੈਕਟਰ ਪਨਸਪ ਮੰਡੀ, ਸਾਧੂ ਰਾਮ ਭਟਮਾਜਰਾ ਪ੍ਰਧਾਨ ਜਿਲਾ ਆੜਤੀਆ ਐਸੋਸੀਏਸ਼ਨ, ਤਰਸੇਮ ਲਾਲ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਸਰਹਿੰਦ ਮੰਡੀ, ਐਡਵੋਕੇਟ ਰਾਜੇਸ਼ ਉਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੂਲੇਪੁਰ, ਕੁਲਦੀਪ ਸਿੰਘ ਸੋਡਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਸਰਹਿੰਦ, ਸੁਖਵਿੰਦਰ ਸਿੰਘ ਰਿਉਣਾ ਤੇ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ।