ਜਰੂਰੀ : ਵਿਧਾਇਕ ਰਾਏ ਨੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ
ਵਿਧਾਇਕ ਰਾਏ ਨੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ
Publish Date: Fri, 27 Mar 2026 05:26 PM (IST)
Updated Date: Fri, 27 Mar 2026 05:29 PM (IST)

-- ਸ਼ਹਿਰ ਵਾਸੀਆਂ ਨੂੰ ਆਮ ਆਦਮੀ ਕਲੀਨਿਕ ਬਣਨ ਦੇ ਨਾਲ ਮਿਲੇਗਾ ਵੱਡਾ ਫਾਇਦਾ ਫ਼ੋਟੋ ਫ਼ਾਈਲ 14 ਫ਼ੋਟੋ ਕੈਪਸ਼ਨ : ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਮੰਡੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਜਿਸ ਦਾ ਉਦਘਾਟਨ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 28 ਮਾਰਚ ਨੂੰ ਕੀਤਾ ਜਾਵੇਗਾ। ਵਿਧਾਇਕ ਰਾਏ ਨੇ ਪੱ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ 881 ਮੁਹੱਲਾ ਕਲੀਨਿਕ ਸੂਬੇ ਨੂੰ ਦਿੱਤੇ ਜਾ ਚੁੱਕੇ ਹਨ। ਜਿਸ ਤੋਂ ਸੂਬੇ ਦੇ ਲੱਖਾਂ ਹੀ ਲੋਕ ਫਾਇਦਾ ਲੈ ਚੁੱਕੇ ਹਨ। ਆਮ ਆਦਮੀ ਕਲੀਨਿਕ ’ਚ ਜਿੱਥੇ ਡਾਕਟਰ ਵੱਲੋਂ ਚੈੱਕ ਅਪ ਕੀਤਾ ਜਾਂਦਾ ਹੈ ਉਥੇ ਹੀ 48 ਤਰ੍ਹਾਂ ਦੇ ਖੂਨ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਨਾਲ ਹੀ ਦਵਾਈਆਂ ਵੀ ਮੁਫਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਇਥੋਂ ਤੱਕ ਕਿ ਪਰਚੀ ਬਣਾਉਣ ਦੇ ਲਈ ਵੀ ਕੋਈ ਪੈਸਾ ਨਹੀਂ ਲੱਗਦਾ। ਇੱਥੇ ਹੀ ਬੱਸ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਵਿਅਕਤੀ ਕਿਸੇ ਬਿਮਾਰੀ ਦਾ ਸ਼ਿਕਾਰ ਨਾ ਹੋਵੇ। ਆਉਣ ਵਾਲੇ ਦਿਨਾਂ ਦੇ ਵਿੱਚ ਸੂਬੇ ਨੂੰ ਹੋਰ ਮੁਹੱਲਾ ਕਲੀਨਿਕ ਮਿਲਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਹਿੰਦ ਮੰਡੀ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਮਹੱਲਾ ਕਲੀਨਿਕ ਬਣਾਇਆ ਗਿਆ ਹੈ। ਇਸ ਮੁਹੱਲਾ ਕਲੀਨਿਕ ਦੇ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਿਹਤ ਨਾਲ ਸਬੰਧਤ ਸੇਵਾਵਾਂ ਘਰ ਦੇ ਨੇੜੇ ਮਿਲਣਗੀਆਂ, ਉੱਥੇ ਹੀ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਵਿੱਚ ਭੀੜ ਘਟੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਫਤਹਿਗੜ੍ਹ ਸਾਹਿਬ, ਐੱਸਐੱਮਓ ਫਤਿਹਗੜ੍ਹ ਸਾਹਿਬ, ਡਾਕਟਰ ਸੁਰਿੰਦਰ ਸਿੰਘ ਐਸਐਮਓ ਚਨਾਰਥਲ, ਦਿਲਪ੍ਰੀਤ ਸਿੰਘ ਭੱਟੀ, ਰਾਜੇਸ਼ ਉਪਲ, ਹਿਤੇਸ਼ ਉੱਪਲ, ਰਾਜ ਦਵਿੰਦਰ ਘੁੰਮਣ, ਨੰਬਰਦਾਰ ਬੰਟੀ ਸੈਣੀ, ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ।