- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਲਮੀਕਿ ਧਰਮਸ਼ਾਲਾ ਲਈ ਐਮਪੀ ਫੰਡ ’ਚੋਂ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ : ਡਾ. ਅਮਰ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਐੱਮਪੀ ਲੈਂਡ ਫੰਡ ’ਚੋਂ 3 ਲੱਖ ਰੁਪਏ ਦਾ ਚੈੱਕ ਤਕਸੀਮ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਯਤਨ ਰਿਹਾ ਹੈ ਕਿ ਹਲਕਾ ਫਤਹਿਗੜ੍ਹ ਸਾਹਿਬ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਇਆ ਜਾਵੇ। ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਮਕਸਦ ਇਸ ਸਾਂਝੀ ਥਾਂ ਦੇ ਵਿਕਾਸ ’ਚ ਯੋਗਦਾਨ ਪਾਉਣਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਸਾਂਝੇ ਸਮਾਗਮਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸੜਕਾਂ ਅਤੇ ਇਮਾਰਤਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸਾਂਝੀਆਂ ਥਾਵਾਂ ਨੂੰ ਵੀ ਮਜ਼ਬੂਤ ਕਰਨਾ ਚਾਹੀਦਾ ਹੈ, ਜਿੱਥੇ ਲੋਕ ਇਕੱਠੇ ਹੋ ਕੇ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰ ਸਕਣ।