ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਬਲਾਕ ਪ੍ਰਧਾਨਾਂ ਦਾ ਸਨਮਾਨ
ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ
Publish Date: Wed, 22 Apr 2026 05:57 PM (IST)
Updated Date: Wed, 22 Apr 2026 06:01 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ’ਚ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕੀਤਾ। ਸਨਮਾਨਿਤ ਹੋਣ ਵਾਲਿਆਂ ਵਿਚ ਬਲਾਕ ਸਰਹਿੰਦ ਕਾਂਗਰਸ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਅਤੇ ਬਲਾਕ ਖੇੜਾ ਕਾਂਗਰਸ ਦੇ ਪ੍ਰਧਾਨ ਗੁਰਬਰਿੰਦਰ ਸਿੰਘ ਭਗੜਾਣਾ ਸ਼ਾਮਲ ਸਨ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਬਲਾਕ ਪ੍ਰਧਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਰਾਬਤਾ ਕਾਇਮ ਕਰਨਾ ਲਾਜ਼ਮੀ ਹੈ ਅਤੇ ਪਾਰਟੀ ਵਿਚ ਹਰ ਵਰਕਰ ਦਾ ਬਣਦਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾਵੇਗਾ। ਇਸ ਸਮਾਗਮ ਵਿਚ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਾਬਕਾ ਕੌਂਸਲਰ ਪਵਨ ਕਾਲੜਾ, ਸਾਬਕਾ ਸਰਪੰਚ ਕਰਮਜੀਤ ਸਿੰਘ ਸੁਹਾਗਹੇੜੀ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ, ਸ਼ਿੰਦਰਪਾਲ ਸਿੰਘ ਭਮਾਰਸੀ, ਪਰਵਿੰਦਰ ਸਿੰਘ ਗੋਲੂੰ ਅਤੇ ਬਿੱਲੂ ਮਸ਼ਾਲ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ।