
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਮੁਕਾਰੋਂਪੁਰ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਾਲਜ ਸਟਾਫ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟਾਫ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਦੌਰਾਨ ਸਟਾਫ ਮੈਂਬਰਾਂ ਨੇ ਕਿਹਾ ਕਿ ਜਥੇਦਾਰ ਮੁਕਾਰੋਂਪੁਰ ਵੱਲੋਂ ਸਮਾਜ, ਸਿੱਖਿਆ ਅਤੇ ਪੰਥਕ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਜਥੇਦਾਰ ਮੁਕਾਰੋਂਪੁਰ ਨੇ ਸਨਮਾਨ ਲਈ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਜ ਤੇ ਪੰਥ ਦੀ ਸੇਵਾ ਲਈ ਹੋਰ ਉਤਸ਼ਾਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਆਪਣੇ ਵਿਰਸੇ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਦਲਬੀਰ ਸਿੰਘ ਭਾਸ਼ਾ, ਇਕਬਾਲ ਸਿੰਘ ਪਰਲ ਕਲੌਨੀ, ਜਰਨੈਲ ਸਿੰਘ ਮਹਾਦੀਆਂ, ਅਮਰਜੀਤ ਸਿੰਘ ਰਿੰਕੂ, ਅੰਗਰੇਜ਼ ਸਿੰਘ, ਜਗਤਾਰ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਧੂੰਦਾ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਈਸਰਹੇਲ, ਜਗਰੂਪ ਸਿੰਘ, ਪਰਮਜੀਤ ਸਿੰਘ ਮਹਾਦੀਆਂ, ਰਾਮਦਾਸ ਸਮੇਤ ਕਾਲਜ ਸਟਾਫ ਅਤੇ ਹੋਰ ਪਤਵੰਤੇ ਮੌਜੂਦ ਸਨ।