ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਨਗਰ ਕੌਂਸਲ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
Publish Date: Thu, 22 Jan 2026 05:13 PM (IST)
Updated Date: Thu, 22 Jan 2026 05:15 PM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਕੌਂਸਲ ਦੇ ਸਮੂਹ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ। ਹਰਪ੍ਰੀਤ ਪ੍ਰਿੰਸ ਨੇ ਕਿਹਾ ਕਿ ਗਣਤੰਤਰ ਦਿਵਸ ਸਾਡੇ ਦੇਸ਼ ਦੇ ਇਤਿਹਾਸ ਵਿਚ ਇਕ ਖ਼ਾਸ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ, ਇਸੇ ਲੜੀ ਦੇ ਤਹਿਤ ਇਸ ਵਾਰ ਵੀ ਦੇਸ਼ ਭਗਤੀ ਨੂੰ ਮੁੱਖ ਰੱਖਦੇ ਹੋਏ ਇਹ ਦਿਹਾੜਾ ਧੁੰਮ ਧਾਮ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਪ੍ਰਿੰਸ ਨੇ ਅੱਗੇ ਦੱਸਿਆ ਕਿ ਇਸ ਸਮਗਾਮ ’ਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਕੌਮੀਂ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਵੱਲੋਂ ਨਿਭਾਈ ਜਾਵੇਗੀ, ਉੱਥੇ ਹੀ ਇਸ ਸਮਾਗਮ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਚੇਤਨ ਸ਼ਰਮਾਂ, ਲੇਖ਼ਾਕਾਰ ਵਿਸ਼ਵ ਕਿਰਤੀ, ਸੁਪਰਡੈਂਟ ਸੈਨੀਟੇਸ਼ਨ ਸੰਦੀਪ ਸ਼ਰਮਾਂ, ਸੁਪਰਡੈਂਟ ਕਿਰਨਦੀਪ ਸਿੰਘ, ਸੁਪਰਡੈਂਟ (ਜਨਰਲ) ਬਲਵਿੰਦਰ ਸਿੰਘ, ਏਐਮਈ ਬੋਧਰਾਜ, ਜੇਈ ਗੋਰਵ ਧੀਰ, ਏਟੀਪੀ ਰਜਨੀ ਗੁਪਤਾ, ਜੇਈ ਪੁਸ਼ਪਿੰਦਰ ਸਿੰਘ, ਇੰਸਪੈਕਟਰ ਨਰੇਸ਼ ਕੁਮਾਰ, ਇੰਸਪੈਕਟਰ ਸਯੋਗਿਤਾਂ, ਮਦਨ ਕੁਮਾਰ, ਵਿਕਰਾਂਤ ਵਿਰਮੀ, ਅਮਰਿੰਦਰ ਕੰਗ, ਰਾਜਨ ਕੁਮਾਰ, ਇਕਬਾਲ ਸਿੰਘ, ਹਰਸ਼ਿਤ ਵਧਾਵਨ, ਅਸ਼ਵਨੀ ਕੁਮਾਰ, ਸਿਮਰਨ ਸਿੰਘ ਆਦਿ ਮੌਜੂਦ ਸਨ।