ਮੁਸਤਫਾਬਾਦ ਦੀ ਟੀਮ ਨੇ ਜਿੱਤਿਆ ਫੁੱਟਬਾਲ ਟੂਰਨਾਮੈਂਟ ਦਾ ਖਿਤਾਬ
ਮੁਸਤਫਾਬਾਦ ਦੀ ਟੀਮ ਨੇ ਜਿੱਤਿਆ ਫੁਟਬਾਲ ਟੂਰਨਾਮੈਂਟ ਦਾ ਖਿਤਾਬ
Publish Date: Sat, 28 Feb 2026 04:41 PM (IST)
Updated Date: Sat, 28 Feb 2026 04:43 PM (IST)

- ਖੇਡਾਂ ਖਿਡਾਰੀਆਂ ਨੂੰ ਤੰਦਰੁਸਤ ਤੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ : ਐਡਵੋਕੇਟ ਘੁੰਮਣ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਖੇਡਾਂ ਖਿਡਾਰੀਆਂ ਨੂੰ ਜ਼ਿੰਮੇਵਾਰ, ਤੰਦਰੁਸਤ ਨਾਗਰਿਕ ਬਣਾਉਣ ਤੋਂ ਇਲਾਵਾ ਨਸ਼ਾਮੁਕਤ ਸਮਾਜ ਦੀ ਸਿਰਜਨਾ ਕਰਨ ’ਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਹ ਪ੍ਰਗਟਾਵਾ ਮੁੱਖ ਮਹਿਮਾਨ ਐਡਵੋਕੇਟ ਗੁਰ ਸਾਹਿਬ ਸਿੰਘ ਘੁੰਮਣ ਨੇ ਪਿੰਡ ਫਤਿਹਪੁਰ ਰਾਈਆਂ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁਟਬਾਲ ਟੂਰਨਾਮੈਂਟ ਦੇ ਅੰਤਿਮ ਦਿਨ ਜੇਤੂਆਂ ਨੂੰ ਇਨਾਮ ਵੰਡਣ ਦੌਰਾਨ ਕੀਤਾ। ਉਨ੍ਹਾਂ ਸਪੋਰਟਸ ਕਲੱਬ ਵੱਲੋਂ ਫੁਟਬਾਲ ਟੂਰਨਾਮੈਂਟ ਕਰਵਾਉਣ ਦੀ ਸ਼ਲਾਘਾ ਕੀਤੀ ਅੱਗੇ ਵੀ ਮਾਲੀ ਮਦਦ ਕਰਨ ਦਾ ਭਰੋਸਾ ਦਿੱਤਾ। ਮੁੱਖ ਮਹਿਮਾਨ ਘੁੰਮਣ ਨੇ ਪਹਿਲੇ ਸਥਾਨ ’ਤੇ ਰਹਿਣ ਵਾਲੀ ਪਿੰਡ ਮੁਸਤਫਾਬਾਦ ਦੀ ਟੀਮ ਨੂੰ 7100 ਦੂਜੇ ਸਥਾਨ ਤੇ ਰਹਿਣ ਵਾਲੀ ਪਿੰਡ ਸ਼ਹੀਦਗੜ੍ਹ ਦੀ ਟੀਮ ਨੂੰ 5100 ਦੀ ਨਗਦ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਹੋਰ ਵੀ ਮਦਦ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਕੰਵਲ ਬਾਜਵਾ ਨੇ ਕਿਹਾ ਕਿ ਖੇਡਾਂ ਵਿਚ ਪੰਜਾਬ ਦੀ ਜ਼ਿੰਦਗੀ ਧੜਕਦੀ ਹੈ, ਇਸ ਲਈ ਪੰਚਾਇਤਾਂ ਤੇ ਕਲੱਬਾਂ ਨੂੰ ਅਜਿਹੇ ਉਪਰਾਲੇ ਲਗਾਤਾਰ ਕਰਦੇ ਰਹਿਣਾ ਰਹਿਣੇ ਚਾਹੀਦੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਜ਼ਿਲ੍ਹੇ ਭਰ ਦੀਆਂ 16 ਟੀਮਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਜੇਤੂ ਟੀਮਾਂ ਤੋਂ ਇਲਾਵਾ ਸ਼ਾਨਦਾਰ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਕਲੱਬ ਦੇ ਸਰਪ੍ਰਸਤ ਮਹਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਕਲੱਬ ਦੇ ਮੀਤ ਪ੍ਰਧਾਨ ਰਣਜੋਤ ਸਿੰਘ ਨੇ ਇਸ ਟੂਰਨਾਮੈਂਟ ਵਿਚ ਸ਼ਾਮਲ ਹੋਏ ਖਿਡਾਰੀਆਂ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਸਮੇਂ ਗੁਰਵਿੰਦਰ ਸਿੰਘ ਬੱਬੂ, ਹਰਵਿੰਦਰ ਸਿੰਘ, ਜਗਜੀਤ ਸਿੰਘ, ਰਮੇਸ਼ ਕੁਮਾਰ, ਲਖਵਿੰਦਰ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ, ਬਿੱਲਾ ਕੈਨੇਡਾ, ਹੁਸਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰ ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਬੜੈਚ, ਅਨਮੋਲ ਸਿੰਘ, ਜਗਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਪ੍ਰਭਜੋਤ ਸਿੰਘ, ਕਰਮਜੀਤ ਸਿੰਘ ਕੰਗ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।