ਗੁਰਚਰਨ ਸਿੰਘ ਜੰਜੂਆ, ਮੰਡੀ ਗੋਬਿੰਦਗੜ੍ਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਹੋਈ ਚੋਣ ਵਿਚ ਹਰਪ੍ਰਰੀਤ ਸਿੰਘ ਪਿ੍ਰੰਸ ਨੂੰ ਪ੍ਰਧਾਨ ਅਤੇ ਅਸ਼ੋਕ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦੋਂਕਿ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਸੋਮਵਾਰ ਨੂੰ ਮੀਟਿੰਗ ਕਰਕੇ ਕੀਤੀ ਜਾਵੇਗੀ। ਨਗਰ ਕੌਂਸਲ ਦੀ ਚੋਣ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਰਤਾ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਅਮਲੋਹ ਦੇ ਐੱਸਡੀਐੱਮ ਅਨੰਦ ਸਾਗਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਚੋਣ ਦੌਰਾਨ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਹਰਮੀਤ ਕੌਰ ਭਾਂਬਰੀ ਨੇ ਹਰਪ੍ਰਰੀਤ ਸਿੰਘ ਪਿ੍ਰੰਸ ਦਾ ਨਾਂ ਪ੍ਰਧਾਨਗੀ ਅਹੁਦੇ ਲਈ ਪੇਸ਼ ਕੀਤਾ ਜਦੋਂਕਿ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਦਾ ਨਾਂ ਅਮਿਤ ਜੈਚੰਦ ਸ਼ਰਮਾ ਨੇ ਪੇਸ਼ ਕੀਤਾ। ਇਸ ਮੌਕੇ ਵਿਧਾਇਕ ਰਣਦੀਪ ਸਿੰਘ ਨੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰਰੇਰਿਤ ਕੀਤਾ। ਨਵੇਂ ਚੁਣੇ ਪ੍ਰਧਾਨ ਹਰਪ੍ਰਰੀਤ ਸਿੰਘ ਪਿ੍ਰੰਸ ਅਤੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਨੇ ਧੰਨਵਾਦ ਕਰਦਿਆਂ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਅਜਨਾਲੀ, ਅਮਲੋਹ ਬਲਾਕ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸਿੰਘ ਬੱਲ, ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਜਗਮੋਹਨ ਸਿੰਘ ਬਿੱਟੂ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ, ਡਾ. ਜੋਗਿੰਦਰ ਸਿੰਘ ਮੈਣੀ, ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਅਤੇ ਮਨਦੀਪ ਸਿੰਘ ਮੰਨਾ ਆਦਿ ਮੌਜੂਦ ਸਨ।