ਕੇਵਲ ਸਿੰਘ,ਅਮਲੋਹ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਉਥੇ ਹੀ ਨਗਰ ਕੀਰਤਨ ਦਾ ਜਿੱਥੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਹੋਇਆ ਉਥੇ ਹੀ ਸੰਗਤ ਲਈ ਚਾਹ, ਬਰੈੱਡ, ਪਕੌੜੇ, ਫਰੂਟ, ਖੀਰ, ਪ੍ਰਸ਼ਾਦ ਦੇ ਲੰਗਰ ਵੀ ਲਗਾਏ ਗਏ ਉਥੇ ਹੀ ਗੱਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ ਅਤੇ ਬੀਬੀਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫੇ 'ਤੇ ਚਾਨਣਾ ਪਾਇਆ ਗਿਆ ਅਤੇ ਵੱਡੀ ਗਿਣਤੀ ਸੰਗਤ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਹੈ ਅਤੇ ਕਮੇਟੀ ਵੱਲੋਂ ਵੀ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਜ਼ੋਰਾਂ 'ਤੇ ਸਨ ਉਥੇ ਸ਼ਹਿਰ ਵਾਸੀਆਂ ਵੱਲੋਂ ਵੀ ਬਹੁਤ ਜਿਆਦਾ ਸਹਿਯੋਗ ਮਿਲਿਆ ਹੈ ਜਿਹੜਾ ਕਿ ਹਮੇਸ਼ਾ ਯਾਦ ਰੱਖਿਆ ਜਾਵੇਗਾ। ਚੀਮਾ ਨੇ ਜਿੱਥੇ ਹਲਕਾ ਅਮਲੋਹ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਉਥੇ ਹੀ ਸੰਗਤ ਨੂੰ 30 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ 'ਤੇ ਦੀਪਮਾਲਾ ਕਰਨ ਦੀ ਅਪੀਲ ਵੀ ਕੀਤੀ ਗਈ ਅਤੇ ਸਹਿਯੋਗ ਦੇਣ ਵਾਲੀਆਂ ਸੰਗਤ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਖਜ਼ਾਨਚੀ, ਬਲਦੇਵ ਸਿੰਘ, ਜਗਤਾਰ ਸਿੰਘ, ਗੁਰਬਚਨ ਸਿੰਘ, ਲਛਮਣ ਸਿੰਘ, ਜਗਜੀਤ ਸਿਘ ਖੱਟੜਾ, ਸਵਰਨ ਸਿੰਘ ਪਟਵਾਰੀ, ਚਮਕੌਰ ਸਿੰਘ ਤੰਦਾ ਬੱਧਾ, ਰਣਜੀਤ ਸਿੰਘ ਬੱਬੂ, ਬਿੱਟੂ ਅਮਲੋਹ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।