ਰਾਜਿੰਦਰ ਸ਼ਰਮਾ,ਬੱਸੀ ਪਠਾਣਾਂ

ਦਸ਼ਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੁਪਹਿਰ ਸਮੇਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਸ਼ਹਿਰ 'ਚ ਦੁਕਾਨਦਾਰਾਂ ਵਲੋਂ ਨਗਰ ਕੀਰਤਨ 'ਚ ਫੁੱਲਾਂ ਨਾਲ ਸੁਸ਼ੋਭਿਤ ਪਾਲਕੀ ਸਾਹਿਬ 'ਚ ਬਿਰਾਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਨਤਮਸਤਕ ਹੋ ਕੇ ਅਸੀਸ ਪ੍ਰਰਾਪਤ ਕੀਤਾ। ਨਗਰ ਕੀਰਤਨ 'ਚ ਗੱਤਕਾ ਪਾਰਟੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਜਦਕਿ ਨਗਰ ਕੀਰਤਨ 'ਚ ਮੌਜੂਦ ਗੁਰੂ ਦੀ ਸੰਗਤ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਜਾਪ ਕਰ ਰਹੀ ਸੀ। ਗੁਰਦੁਆਰਾ ਪ੍ਰਬੰਧਕਾਂ 'ਚ ਸ਼ਾਮਲ ਸਤਨਾਮ ਸਿੰਘ, ਭਗਵੰਤ ਸਿੰਘ ਆਦਿ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਪ੍ਰਰੋਗਰਾਮ ਦੇ ਨਾਲ ਨਾਲ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਬਜ਼ੁਰਗਾਂ, ਬੀਬੀਆਂ, ਬੱਚਿਆਂ ਅਤੇ ਅੌਰਤਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਪਾਠ ਕਰਕੇ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ।