ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Fri, 09 Jan 2026 05:34 PM (IST)
Updated Date: Fri, 09 Jan 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਗੁਰੂ ਸਾਹਿਬ ਦੇ ਪੰਜ ਪਿਆਰੇ ਕਰ ਰਹੇ ਸਨ ਅਤੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਸਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਆਗਤ ਸ਼ਰਧਾਲੂਆਂ ਵੱਲੋਂ ਬਾਜ਼ਾਰਾਂ ਵਿੱਚ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ। ਵੱਖ ਵੱਖ ਕੀਰਤਨੀ ਜਥਿਆਂ ਵੱਲੋਂ ਗੁਰੂ ਦੀ ਬਾਣੀ ਦੇ ਕੀਰਤਨ ਦੇ ਨਾਲ ਨਾਲ ਸਮੂਹ ਸੰਗਤ ਵਲੋਂ ‘ਵਾਹਿਗੁਰੂ’ ਸ਼ਬਦ ਦਾ ਜਾਪ ਕੀਤਾ ਜਾ ਰਿਹਾ ਸੀ।