ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
Publish Date: Tue, 27 Jan 2026 06:34 PM (IST)
Updated Date: Tue, 27 Jan 2026 06:37 PM (IST)

ਫ਼ੋਟੋ ਫ਼ਾਈਲ : 32 ਮੰਡੀ ਗੋਬਿੰਦਗੜ੍ਹ ਵਿਖੇ ਸਜਾਏ ਗਏ ਨਗਰ ਕੀਰਤਨ ਦਾ ਸਵਾਗਤ ਕਰਦੀਆਂ ਸੰਗਤਾਂ। ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਮੌਕੇ ਮੁਹੱਲਾ ਸੰਗਤਪੁਰਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਤੇ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਬਿਧੀ ਚੰਦ ਕਲੋਨੀ, ਇਕਬਾਲ ਨਗਰ, ਏਰੀ ਮਿੱਲ ਰੋਡ, ਅਮਲੋਹ ਰੋਡ, ਗੁਰਦੁਆਰਾ ਗੁਪਤਸਰ ਸਾਹਿਬ ਜੱਸੜਾ, ਜੀਟੀ ਰੋਡ, ਮੀਰੀ ਪੀਰੀ ਗੇਟ, ਮੇਨ ਬਜ਼ਾਰ, ਗੁਰਦੁਆਰਾ ਸਿੰਘ ਸਭਾ, ਪ੍ਰਤਾਪ ਮਿੱਲ ਰੋਡ ਨਸਰਾਲੀ ਤੇ ਮਾਡਲ ਟਾਊਨ ਹੁੰਦਾ ਵਾਪਸ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿਚ ਸੰਗਤਾਂ ਨੇ ਝੰਡੀਆਂ, ਸਵਾਗਤੀ ਗੇਟਾਂ ਤੇ ਲੰਗਰ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਕੀਰਤਨੀ ਜਥੇ ਭਾਈ ਗਰਦੀਪ ਸਿੰਘ, ਭਾਈ ਯਾਦਵਿੰਦਰ ਸਿੰਘ ਤੇ ਭਾਈ ਅਮਰਜੀਤ ਸਿੰਘ ਨੇ ਕੀਰਤਨ ਨਾਲ ਸੰਗਤ ਨਿਹਾਲ ਕੀਤੀ। ਪ੍ਰਭਦਿਆਲ ਸਿੰਘ ਤੇ ਗੁਰੂ ਹਰਗੋਬਿੰਦ ਸਾਹਿਬ ਅਖਾੜੇ ਨੇ ਗਤਕੇ ਦੇ ਜੌਹਰ ਵਿਖਾਏ। ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਨਿਸ਼ਕਾਮ ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਮਨਜੀਤ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ ਖਾਲਸਾ, ਸੁਖਵਿੰਦਰ ਕੌਰ, ਨਾਜਰ ਸਿੰਘ, ਰਣਧੀਰ ਸਿੰਘ ਹੈਪੀ, ਨੀਲਮ ਰਾਣੀ, ਸੁਖਵਿੰਦਰ ਕੌਰ, ਬਲਕਾਰ ਸਿੰਘ, ਦਲਜੀਤ ਸਿੰਘ ਵਿਰਕ, ਜੱਸੀ ਧੀਮਾਨ, ਬੇਬੀ ਧੀਮਾਨ, ਹਰਵਿੰਦਰ ਸਿੰਘ, ਚਰਨਜੀਤ ਸਿੰਘ ਰਾਜੂ, ਗੁਰਚਰਨ ਸਿੰਘ ਚੰਨੀ, ਸੁਖਦੇਵ ਸਿੰਘ ਸੁੱਖਾ, ਜੱਸਾ ਸਿੰਘ ਆਹਲੂਵਾਲੀਆ, ਗੁਰਵਿੰਦਰ ਸਿੰਘ ਯੂਐੱਸਏ, ਗੁਰਚਰਨ ਸਿੰਘ ਯੋਗੀ, ਚੰਨਾ ਯੋਗੀ, ਗਿਆਨ ਸਿੰਘ, ਗੁਰਦੁਆਰਾ ਭਾਟ ਸਿੰਘ ਸਭਾ ਪ੍ਰਧਾਨ ਇਕਬਾਲ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ, ਕਮਲਜੀਤ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਭੇਜ ਸਿੰਘ, ਨਵਦੀਪ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮੇਲਾ ਸਿੰਘ, ਰੌਸ਼ਨ ਸਿੰਘ, ਅਮਰੀਕ ਸਿੰਘ, ਨਸੀਬ ਸਿੰਘ, ਚਤਰ ਸਿੰਘ, ਪ੍ਰਭਦਿਆਲ ਸਿੰਘ, ਸਤਨਾਮ ਸਿੰਘ, ਨਿਸਾਨ ਸਿੰਘ, ਬਿਕਰਮ ਸਿੰਘ, ਪਰਮਜੀਤ ਸਿੰਘ, ਲਾਭ ਸਿੰਘ, ਰਣਜੀਤ ਸਿੰਘ ਤੇ ਹਿੰਮਤ ਸਿੰਘ ਆਦਿ ਨੇ ਸਹਿਯੋਗ ਦਿੱਤਾ।