ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਨੇ ਸਜਾਇਆ ਨਗਰ ਕੀਰਤਨ
ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ
Publish Date: Sat, 31 Jan 2026 07:19 PM (IST)
Updated Date: Sat, 31 Jan 2026 07:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਭਗਤ ਰਵਿਦਾਸ ਜੀ ਬ੍ਰਾਹਮਣ ਮਾਜਰਾ ਪ੍ਰਬੰਧਕ ਕਮੇਟੀ ਵੱਲੋਂ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜੋ ਬ੍ਰਾਹਮਣ ਮਾਜਰਾ ਤੋਂ ਰਵਾਨਾ ਹੋ ਕੇ ਪ੍ਰੋਫੈਸਰ ਕਾਲੋਨੀ ਸਰਹਿੰਦ, ਮੇਨ ਬਾਜ਼ਾਰ ਸਰਹਿੰਦ ਮੰਡੀ ਤੋਂ ਹੁੰਦਾ ਹੋਇਆ ਗੁਰਦੁਆਰਾ ਬ੍ਰਾਹਮਣ ਮਾਜਰਾ ਵਿਖੇ ਸਮਾਪਤ ਹੋਇਆ। ਇਸ ਮੌਕੇ ਜਿੱਥੇ ਵੱਡੀ ਗਿਣਤੀ ਦੇ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਉੱਥੇ ਹੀ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਨਗਰ ਕੀਰਤਨ ਦੇ ਵਿਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ ਪਾਤ ਦਾ ਖੰਡਨ ਕੀਤਾ ਹੈ ਅਤੇ ਆਮ ਲੋਕਾਂ ਨੂੰ ਕੁਰੀਤੀਆਂ ਤੋਂ ਬਚਾਉਣ ਦੇ ਲਈ ਯਤਨ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਉਨ੍ਹਾਂ ਦੀ ਬਾਣੀ ਦਰਜ ਹੈ, ਜਿਸ ਨੂੰ ਪੜ੍ਹ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਗੁਰੂ ਘਰ ਤੋਂ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਹਣ ਸਿੰਘ, ਜੀਤ ਸਿੰਘ, ਹਰਦੀਪ ਸਿੰਘ, ਸਤਵਿੰਦਰ ਸਿੰਘ, ਰਾਮਪਾਲ ਸਿੰਘ, ਜਗਜੀਤ ਸਿੰਘ, ਸ਼ਮਸ਼ੇਰ ਸਿੰਘ, ਗੁਲਜ਼ਾਰ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।