ਨਾਗਰਾ ਨੇ ਕਾਂਗਰਸ ਦੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ
ਨਾਗਰਾ ਨੇ ਕਾਂਗਰਸ ਦੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ
Publish Date: Thu, 08 Jan 2026 04:41 PM (IST)
Updated Date: Thu, 08 Jan 2026 04:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਬਲਾਕ ਖੇੜਾ ਕਾਂਗਰਸ ਦੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ- ਜ਼ੋਨ ਭਗੜਾਣਾ ਤੋਂ ਦਵਿੰਦਰ ਕੌਰ ਭਗੜਾਣਾ, ਬਲਾੜੀ ਕਲਾਂ ਤੋਂ ਪੁਸ਼ਪਿੰਦਰ ਸਿੰਘ, ਜ਼ੋਨ ਮੱਠੀ ਤੋਂ ਹਰਜੀਤ ਕੌਰ, ਜ਼ੋਨ ਖੇੜਾ ਤੋਂ ਕੁਲਦੀਪ ਕੌਰ, ਜ਼ੋਨ ਬਡਾਲੀ ਆਲਾ ਸਿੰਘ ਤੋਂ ਹਰਪ੍ਰੀਤ ਕੌਰ, ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਇਕੋ ਇਕ ਐਸੀ ਪਾਰਟੀ ਹੈ ਜਿਸ ਨੇ ਹਮੇਸ਼ਾ ਸੰਵਿਧਾਨ ਦੀ ਰੱਖਿਆ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸੰਘਰਸ਼ ਕਰਦੀ ਆਈ ਹੈ। ਉਨ੍ਹਾਂ ਨੇ ਜੇਤੂ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜੇਤੂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀਆਂ ਅਤੇ ਸਿਧਾਂਤਾਂ ਅਨੁਸਾਰ ਕੰਮ ਕਰਦੇ ਹੋਏ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚਲਣ ਅਤੇ ਵਿਕਾਸ ਦੇ ਕੰਮਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ। ਇਸ ਮੌਕੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੇ ਸਮੂਹ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਬਰਿੰਦਰ ਸਿੰਘ ਭਗੜਾਣਾ,ਡਾ. ਬਲਰਾਮ ਸ਼ਰਮਾ,ਰਣਜੀਤ ਸਿੰਘ ਸੱਦੋਮਾਜਰਾ,ਯੂਥ ਕਾਂਗਰਸ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਮਨਦੀਪ ਸਿੰਘ ਖੇੜਾ,ਯੂਥ ਕਾਂਗਰਸ ਬਲਾਕ ਖੇੜਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੇਖੀ,ਮਾਸਟਰ ਰਵਿੰਦਰ ਸਿੰਘ ਹਰੀਪੁਰ,ਚਰਨਜੀਤ ਸਿੰਘ, ਡਾ. ਕਮਲ ਬਡਾਲੀ, ਲਾਭ ਸਿੰਘ,ਗੁਰਜੰਟ ਸਿੰਘ,ਗੁਰਦੀਪ ਸਿੰਘ,ਹਰਦੀਪ ਸਿੰਘ ਬਾਠ,ਹਰਪਾਲ ਸਿੰਘ ਡੰਘੇੜੀਆਂ,ਰਣਜੀਤ ਸਿੰਘ,ਮੇਵਾ ਸਿੰਘ ਬਰਾਸ,ਕੁਲਵੀਰ ਸਿੰਘ, ਧਰਮਪਾਲ ਸਿੰਘ,ਰਵਨੀਤ ਸਿੰਘ,ਇੰਦਰਜੀਤ ਸਿੰਘ ਸਿੱਧੜਾ,ਗਿਆਨ ਸਿੰਘ,ਧਲਵਿੰਦਰ ਸਿੰਘ ਤੇ ਯੂਥ ਕਾਂਗਰਸ, ਮਹਿਲਾ ਕਾਂਗਰਸ, ਸਮੂਹ ਅਹੁਦੇਦਾਰ, ਆਗੂ, ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ।