- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਹਰ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਖਰੋੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਾਹਰ ਸਿੰਘ ਤੇ ਕਾਂਗਰਸ ਪਾਰਟੀ ਦੇ ਆਗੂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂ ਨਾਹਰ ਸਿੰਘ, ਜਸਵੀਰ ਸਿੰਘ ਜੱਸੀ, ਹਰਨੇਕ ਸਿੰਘ, ਰਾਜਕੁਮਾਰ, ਪਿਆਰਾ ਸਿੰਘ, ਲਾਭ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ, ਬਾਬਾ ਦੀਪ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਰਾਮਦਾਸ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਤੇ ਲਾਰੇ-ਲੱਪਿਆਂ ਤੋਂ ਤੰਗ ਆ ਕੇ ਅੱਜ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਦੀ ਨਿਗਾਹ ਨਾਲ ਦੇਖ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਹਰ ਇੱਕ ਵਰਕਰ ਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ, ਅਕਾਲੀ ਦਲ ਵਿੱਚ ਸ਼ਾਮਿਲ ਹੋਣ ਉਪਰੰਤ ਨਾਹਰ ਸਿੰਘ ਅਤੇ ਜੱਸੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਹ ਮੌਜੂਦਾ ਸਰਕਾਰ ਅਤੇ ਵਿਰੋਧੀ ਧਿਰਾਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਸਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਬੀਸੀ ਵਿੰਗ ਹਲਕਾ ਫਤਹਿਗੜ੍ਹ ਸਾਹਿਬ, ਲਖਵੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਰਨਾਂਥਲ ਕਲਾਂ, ਬਲਵਿੰਦਰ ਸਿੰਘ ਬਰਕਤਪੁਰ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਹਿੰਦ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਹਿੰਦ ਨੇ ਨਿਭਾਈ। ਇਸ ਮੌਕੇ ਡਾ. ਪਰਵਿੰਦਰ ਸਿੰਘ ਪ੍ਰਧਾਨ ਐਸਸੀ ਵਿੰਗ ਸਰਕਲ ਬਧੌਛੀ ਕਲਾਂ, ਮਨਜੀਤ ਸਿੰਘ ਮਾਨ ਵਾਈਸ ਪ੍ਰਧਾਨ ਐਸਸੀ ਵਿੰਗ ਹਲਕਾ ਫਤਹਿਗੜ੍ਹ ਸਾਹਿਬ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮਲੇਪੁਰ, ਗੁਰਦੀਪ ਸਿੰਘ ਸਾਬਕਾ ਸਰਪੰਚ ਜਲਵੇੜਾ, ਜਸਵੀਰ ਸਿੰਘ ਜਲਵੇੜੀ, ਗਹਿਲਾ ਬਧੌਛੀ, ਹਰਪ੍ਰੀਤ ਸਿੰਘ ਤਲਾਣੀਆਂ, ਸਤਨਾਮ ਸਿੰਘ ਬਰਕਤਪੁਰ, ਜਸਵਿੰਦਰ ਸਿੰਘ ਝਿੰਜਰਾ, ਦੇਸ ਰਾਜ ਸਾਬਕਾ ਸਰਪੰਚ, ਕਰਮ ਸਿੰਘ, ਜਗਪ੍ਰੀਤ ਸਿੰਘ ਅਕਾਲੀ ਆਗੂ, ਜਸਵੀਰ ਸਿੰਘ ਅਕਾਲੀ ਆਗੂ, ਜਗਵੀਰ ਸਿੰਘ, ਸਤਿੰਦਰ ਕੁਮਾਰ ਪੱਪੂ, ਜਸਪਾਲ ਸਿੰਘ ਸਾਬਕਾ ਸਰਪੰਚ ਖਰੌੜਾ, ਅਵਤਾਰ ਸਿੰਘ ਜੱਸਲ, ਪਰਮਜੀਤ ਸਿੰਘ ਨੰਬਰਦਾਰ, ਜਰਨੈਲ ਸਿੰਘ ਖਰੌੜਾ ਤਰਸੇਮ ਸਿੰਘ ਬਧੌਛੀ, ਦਲਜੀਤ ਸਿੰਘ ਘੁੰਮਣ, ਪ੍ਰਭਜੋਤ ਸਿੰਘ, ਜਸਕਰਨ ਸਿੰਘ, ਅਵਤਾਰ ਸਿੰਘ ਘੁੰਮਣ ਪ੍ਰਧਾਨ ਗੁਰਦੁਆਰਾ ਸਾਹਿਬ ਖਰੌੜਾ, ਗੁਲਜਾਰ ਸਿੰਘ ਅੱਤਾਪੁਰ, ਰਣਜੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਘੁੰਮਣ, ਬਲਜਿੰਦਰ ਸਿੰਘ, ਇਕਬਾਲ ਸਿੰਘ, ਅਮਰ ਸਿੰਘ ਘੁੰਮਣ ਆਦਿ ਮੌਜੂਦ ਸਨ।