
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ਼ ਮੋਰਚੇ ਦੇ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬੰਦੀ ਸਿੰਘ ਰਿਹਾਈ ਮੋਰਚੇ ਦੇ ਸੱਦੇ ’ਤੇ ਨੈਸ਼ਨਲ ਹਾਈਵੇਅ ਐਨਐਚ 1 ’ਤੇ ਸਰਹਿੰਦ ਦੇ ਮਾਧੋਪੁਰ ਚੌਕ ਵਿਖੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ ਗਈ। ਇਸ ਦੌਰਾਨ ਐਂਬੂਲੈਂਸ ਵਰਗੇ ਐਂਮਰਜੈਂਸੀ ਵਾਹਨਾਂ ਨੂੰ ਲਾਂਘਾ ਦਿੱਤਾ ਗਿਆ। ਇਸ ਮੌਕੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਤੇ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ, ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਵੀ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜੋਲੀ ਨੇ ਕਿਹਾ ਕਿ ਇਸ ਬੰਦ ਦੀ ਸਫ਼ਲਤਾ ਨੇ ਸਰਕਾਰਾਂ ਨੂੰ ਆਪਸੀ ਭਾਈਚਾਰਕ ਸਾਂਝ ਦਾ ਵੱਡਾ ਸੁਨੇਹਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹਰਵੇਲ ਸਿੰਘ ਮਾਧੋਪੁਰ, ਗੁਰਸ਼ਰਨ ਸਿੰਘ ਬਾਜਵਾ, ਲਵਪ੍ਰੀਤ ਸਿੰਘ ਪੰਜੋਲੀ, ਮਹਿੰਦਰਜੀਤ ਸਿੰਘ ਖਰੋੜੀ, ਸੁਰਿੰਦਰ ਸਿੰਘ ਸੁਹਾਗਹੇੜੀ, ਹਰਵਿੰਦਰ ਸਿੰਘ ਬੱਬਲ, ਅਮਰਜੀਤ ਸਿੰਘ ਮੈਨੇਜਰ, ਮਨਜੀਤ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਭਮਾਰਸੀ, ਗੁਰਨਾਮ ਸਿੰਘ ਪਟਿਆਲਾ, ਸਤਨਾਮ ਸਿੰਘ ਪੰਜੋਲੀ, ਜਸਵੰਤ ਸਿੰਘ ਛਲੇੜੀ, ਕਰਮ ਸਿੰਘ ਪੰਜੋਲੀ, ਨਵਪ੍ਰੀਤ ਸਿੰਘ ਪੰਜੋਲੀ, ਹਰਿੰਦਰ ਸਿੰਘ ਗੋਲਡੀ ਪੰਜੋਲੀ, ਅਮਨਪ੍ਰੀਤ ਸਿੰਘ ਪੰਜੋਲੀ, ਗੁਰਪ੍ਰੀਤ ਸਿੰਘ ਪੰਜੋਲੀ ਅਤੇ ਗੁਰਪ੍ਰੀਤ ਸਿੰਘ ਕਾਕਾ ਪੰਜੋਲੀ ਸਮੇਤ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਮੌਜੂਦ ਸਨ।