- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਫਿਜ਼ੀਓਥੈਰੇਪੀ ਵਿਸ਼ੇ ’ਤੇ ਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ 22 ਅਕਤੂਬਰ 2026 ਨੂੰ ‘ਸਟ੍ਰੋਕ ਅਤੇ ਦਿਲ ਤੇ ਖੂਨ ਦੀਆਂ ਨਾੜੀਆਂ ਦੀ ਦੇਖਭਾਲ ਵਿਚ ਫਿਜ਼ੀਓਥੈਰੇਪੀ: ਰੋਕਥਾਮ ਤੋਂ ਪੁਨਰਵਾਸ ਤੱਕ’ ਵਿਸ਼ੇ ’ਤੇ ਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਹੋਈ, ਜਿਸ ਉਪਰੰਤ ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਡਾ. ਸੁਪ੍ਰੀਤ ਬਿੰਦਰਾ ਨੇ ਸਵਾਗਤੀ ਭਾਸ਼ਣ ਦਿੱਤਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਫਿਜ਼ੀਓਥੈਰੇਪੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ. (ਡਾ.) ਨਰਕੀਸ਼ ਅਰੁਮੁਗਮ ਨੇ ਮੁੱਖ ਭਾਸ਼ਣ ਪੇਸ਼ ਕੀਤਾ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਸਿਹਤ ਸੰਭਾਲ ਖੇਤਰ ਵਿਚ ਅਕਾਦਮਿਕ ਗਤੀਵਿਧੀਆਂ, ਪੇਸ਼ੇਵਰ ਵਿਕਾਸ ਅਤੇ ਆਧੁਨਿਕ ਤਕਨੀਕਾਂ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਵੀ ਹਾਜ਼ਰ ਸਨ। ਤਕਨੀਕੀ ਸੈਸ਼ਨਾਂ ਦੌਰਾਨ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ ਖੋਜਾਰਥੀਆਂ ਨੇ ਆਨਲਾਈਨ ਅਤੇ ਸਿੱਧੇ ਮਾਧਿਅਮ ਰਾਹੀਂ ਖੋਜ ਪੱਤਰ ਤੇ ਪੋਸਟਰ ਪੇਸ਼ ਕੀਤੇ। ‘ਪੁਨਰਵਾਸ ਤੋਂ ਅੱਗੇ: ਸਟ੍ਰੋਕ ਅਤੇ ਦਿਲ ਦੀ ਸਿਹਤ ਸੰਭਾਲ ਵਿੱਚ ਫਿਜ਼ੀਓਥੈਰੇਪੀ ਦੀ ਬਦਲਦੀ ਭੂਮਿਕਾ’ ਵਿਸ਼ੇ ’ਤੇ ਹੋਈ ਪੈਨਲ ਚਰਚਾ ਵਿੱਚ ਮਾਹਿਰਾਂ ਨੇ ਇਲਾਜ ਦੀਆਂ ਚੁਣੌਤੀਆਂ ਅਤੇ ਲੰਬੇ ਸਮੇਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ। ਸਮਾਪਤੀ ਸਮਾਰੋਹ ਵਿੱਚ ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਅਤੇ ਡੀਨ ਖੋਜ ਪ੍ਰੋ. (ਡਾ.) ਨਵਦੀਪ ਕੌਰ ਨੇ ਸ਼ਿਰਕਤ ਕੀਤੀ। ਡੀਨ, ਸਹਾਇਕ ਅਤੇ ਸਿਹਤ ਸੰਭਾਲ ਵਿਗਿਆਨ ਫੈਕਲਟੀ, ਡਾ. ਪੰਕਜਪ੍ਰੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਪ੍ਰਬੰਧਕੀ ਟੀਮ ਅਤੇ ਭਾਗੀਦਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।