- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਲੋੜ: ਨਾਗਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਬਲਾਕ ਸਰਹਿੰਦ ਦੇ ਪਿੰਡ ਖੋਜੇਮਾਜਰਾ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਪਾਰਟੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਨਾਗਰਾ ਨੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ। ਉਨ੍ਹਾਂ ਨੇ ਹਰ ਵਰਕਰ ਨੂੰ ਆਪਣੇ-ਆਪਣੇ ਇਲਾਕੇ ਵਿਚ ਸਰਗਰਮ ਰਹਿਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਲੋਕ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦਾ ਕੋਈ ਢੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ। ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਨਾਗਰਾ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਆਉਣ ਵਾਲੇ ਸਮੇਂ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹੀ ਪਾਰਟੀ ਨੂੰ ਫਿਰ ਤੋਂ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੁੜਨ ਲਈ ਖ਼ਾਸ ਯਤਨ ਕਰਨ ਦੀ ਲੋੜ ਹੈ, ਤਾਂ ਜੋ ਨਵੀਂ ਸੋਚ ਅਤੇ ਉਰਜਾ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸਦੇ ਨਾਲ ਹੀ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਨਾਗਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ ਪੱਧਰ ’ਤੇ ਹੋਰ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾਣਗੀਆਂ, ਤਾਂ ਜੋ ਲੋਕਾਂ ਦੇ ਮੁੱਦੇ ਸਿੱਧੇ ਤੌਰ ’ਤੇ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।