ਜ਼ਿਲ੍ਹਾ ਹਸਪਤਾਲ ’ਚ ਸੀਐੱਮ ਸਿਹਤ ਯੋਜਨਾ ਕਾਰਡਾਂ ਲਈ ਨਵਾਂ ਕਾਊਂਟਰ ਖੋਲ੍ਹਿਆ
ਜ਼ਿਲ੍ਹਾ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਲਈ ਨਵਾਂ ਕਾਊਂਟਰ ਖੋਲ੍ਹਿਆ
Publish Date: Thu, 23 Apr 2026 07:37 PM (IST)
Updated Date: Thu, 23 Apr 2026 07:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਇੱਕ ਹੋਰ ਨਵਾਂ ਕਾਊਂਟਰ ਖੋਲ੍ਹਿਆ ਗਿਆ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਇਸ ਕਾਊਂਟਰ ਦਾ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਸ ਨਾਲ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਮਰੀਜ਼ਾਂ ਨੂੰ ਲੰਮੀਆਂ ਕਤਾਰਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਹਰੇਕ ਵਸਨੀਕ ਕਿਸੇ ਵੀ ਸੂਚੀਬੱਧ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ ਅਤੇ ਇਸ ਯੋਜਨਾ ਤਹਿਤ ਹਸਪਤਾਲ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡਾ. ਸੰਪਨ ਅਤਰੀ, ਡਾ. ਯੋਗਿਤਾ, ਡਾ. ਜਸਪ੍ਰੀਤ ਟਿਵਾਣਾ, ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਤੇ ਅਮਨਪ੍ਰੀਤ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਆਦਿ ਮੌਜੂਦ ਸਨ।