- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਖਵਾਲੀ ਤੋਂ ਰਾਜਪੁਰਾ ਤੱਕ ਪੀਆਰਟੀਸੀ ਜੂਨੀਅਰ ਬੱਸ ਦਾ ਨਵਾਂ ਰੂਟ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜਖਵਾਲੀ ਤੋਂ ਰਾਜਪੁਰਾ ਤੱਕ ਵਾਇਆ ਮੂਲੇਪੁਰ, ਸੈਫਲਪੁਰ, ਮੁਹੰਮਦੀਪੁਰ, ਸੇਹਰਾ ਤੇ ਸੇਹਰੀ ਰਾਹੀਂ ਜਾਣ ਵਾਲੀ ਪੀਆਰਟੀਸੀ ਦੀ ਜੂਨੀਅਰ ਬੱਸ ਨੂੰ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਨਵੇਂ ਰੂਟ ਦੇ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਖਵਾਲੀ ਤੋਂ ਰਾਜਪੁਰਾ ਤੱਕ ਵਾਇਆ ਮੂਲੇਪੁਰ, ਸੈਫਲਪੁਰ, ਮੁਹੰਮਦੀਪੁਰ, ਸੇਹਰਾ ਤੇ ਸੇਹਰੀ ਲਈ ਪੀਆਰਟੀਸੀ ਜੂਨੀਅਰ ਬੱਸ ਦਾ ਨਵਾਂ ਰੂਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਸਤੇ ’ਤੇ ਪਹਿਲਾਂ ਕੋਈ ਬੱਸ ਸਹੂਲਤ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਆਵਾਜਾਈ ’ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਰੂਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ, ਐਮਡੀ ਜਸ਼ਨਪ੍ਰੀਤ ਕੌਰ ਗਿੱਲ, ਜੀਐਮ ਪੀਆਰਟੀਸੀ ਅਮਨਵੀਰ ਸਿੰਘ, ਟਰੈਫਿਕ ਇੰਸਪੈਕਟਰ ਗੁਰਤੇਜ ਸਿੰਘ ਜਖਵਾਲੀ, ਸਰਪੰਚ ਦਿਲਦਾਰ ਮੁਹੰਮਦ, ਪੰਚ ਹਰਿੰਦਰ ਸਿੰਘ, ਸਰਪੰਚ ਹਰਸ਼ਦੀਪ ਸ਼ਰਮਾ ਰੁੜਕੀ, ਸਰਪੰਚ ਗੁਰਦੀਪ ਸਿੰਘ ਜਖਵਾਲੀ, ਗੁਰਪ੍ਰੀਤ ਸਿੰਘ ਭਿੰਡਰ ਅਤੇ ਪ੍ਰਧਾਨ ਬਲਬੀਰ ਸਿੰਘ ਮੂਲੇਪੁਰ ਆਦਿ ਹਾਜ਼ਰ ਸਨ।