v> ਪੱਤਰ ਪ੍ਰੇਰਕ, ਫਤਿਹਗੜ੍ਹ ਸਾਹਿਬ : ਗਰੀਨ ਜ਼ੋਨ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ। ਮੰਗਲਵਾਰ ਨੂੰ ਟੈਸਟਾਂ ਦੀ ਆਈ ਰਿਪੋਰਟ ਵਿਚ 9 ਵਿਅਕਤੀਆਂ ਦੇ ਟੈਸਟ ਪਾਜ਼ੇਟਿਵ ਪਾਏ ਗਏ।ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 57 ਹੋ ਗਈ

ਉਕਤ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐੱਨ ਕੇ ਅਗਰਵਾਲ ਨੇ ਦੱਸਿਆ ਕਿ ਬੱਸੀ ਪਠਾਣਾਂ ਦੀ ਪਿੰਡ ਬਹਿਰਾਮਪੁਰ ਦੇ 4,ਕੋਟਲਾ ਗੋਪਾਲੋਂ ਦਾ ਇੱਕ,ਖਮਾਣੋਂ ਦੇ 3 ਅਤੇ ਫਤਿਹਗ਼ੜ ਦੇ ਇਕ ਵਿਅਕਤੀ ਦੀ ਟੈਸਟ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।ਸੂਤਰਾਂ ਮੁਤਾਬਕ ਉਕਤ ਵਿਅਕਤੀਆਂ ਵਿਚ ਇਕ ਪੁਲਿਸ ਮੁਲਾਜ਼ਮ ਵੀ ਦੱਸਿਆ ਜਾ ਰਿਹਾ ਹੈ ਪਰ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਦਿਨੋ ਦਿਨ ਵਧ ਰਹੀ ਗਿਣਤੀ ਨੇ ਜਿੱਥੇ ਸਿਹਤ ਵਿਭਾਗ ਨੂੰ ਭਾਜੜਾਂ ਪਾ ਦਿੱਤੀਆਂ ਹਨ ਉੱਥੇ ਜ਼ਿਲ੍ਹਾ ਵਾਸੀ ਚਿੰਤਾ ਦੇ ਆਲਮ ਵਿਚ ਹਨ।

Posted By: Jagjit Singh