ਵਿਧਾਇਕ ਰਾਏ ਨੇ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਵਿਧਾਇਕ ਰਾਏ ਨੇ ਨਿਊ ਗਰੀਨ ਐਵਨ
Publish Date: Sun, 18 Oct 2026 04:41 PM (IST)
Updated Date: Sun, 18 Oct 2026 04:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੀ ਨਿਊਂ ਗਰੀਨ ਐਵਨਿਊ ਕਲੋਨੀ ਵਿਖੇ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਇਸੇ ਲੜੀ ਤਹਿਤ ਵੱਖ ਵੱਖ ਵਾਰਡਾਂ ਦੇ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ, ਜਿਨਾਂ ਵਿੱਚੋਂ ਬਹੁਤ ਸਾਰੇ ਪੂਰੇ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ। ਇਸ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਦੇ ਲਈ ਅਤੇ ਸ਼ਹਿਰ ਦੀ ਸਾਫ ਸਫਾਈ ਰੱਖਣ ’ਚ ਵੀ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਮਪਾਲ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਜਗਜੀਤ ਸਿੰਘ ਰਿਊਣਾ, ਦਿਲਪ੍ਰੀਤ ਸਿੰਘ ਭੱਟੀ, ਕੁਲਵਿੰਦਰ ਸਿੰਘ ਡੇਰਾ, ਮਨਦੀਪ ਸਿੰਘ ਪੋਲਾ, ਹਿਤੇਸ਼ ਉੱਪਲ, ਸਤਬੀਰ ਜੱਲਾ ਆਦਿ ਵੀ ਹਾਜ਼ਰ ਸਨ।