ਐੱਨਐੱਮਐੱਮਐੱਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਭਲਕੇ
ਐਨਐਮਐਮਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਭਲਕੇ
Publish Date: Fri, 02 Jan 2026 05:19 PM (IST)
Updated Date: Fri, 02 Jan 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਐੱਨਐੱਮਐੱਮਐੱਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਦੀ ਅਗਵਾਈ ਵਿਚ 4 ਜਨਵਰੀ ਨੂੰ ਹੋਵੇਗੀ। ਦੀਦਾਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ) ਅਤੇ ਜ਼ਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੇਂਦਰਾਂ ਵਿਚ ਐੱਨਐੱਮਐੱਮਐੱਸ ਪ੍ਰੀਖਿਆ ਵਿਚ ਕੁੱਲ 1547 ਵਿਦਿਆਰਥੀ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕੁੱਲ 1269 ਵਿਦਿਆਰਥੀ ਭਾਗ ਲੈਣਗੇ। ਇਸ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਪ੍ਰੀਖਿਆ ਕੇਂਦਰਾਂ ਦੇ ਨੇੜੇ ਲੋੜੀਦੇ ਸੁਰੱਖਿਆ ਪ੍ਰਬੰਧਾਂ ਲਈ ਐੱਸਐੱਸਪੀ ਨੂੰ ਪੱਤਰ ਭੇਜ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਪ੍ਰੀਖਿਆ ’ਚ ਕੋਈ ਵੀ ਵਿਦਿਆਰਥੀ ਗੈਰ ਹਾਜ਼ਰ ਨਾ ਹੋਵੇ ਤੇ ਸਾਰੇ ਬੱਚਿਆਂ ਨੂੰ ਰੋਲ ਨੰਬਰ ਡਾਊਨਲੋਡ ਕਰਕੇ ਦਿੱਤੇ ਜਾਣ।