ਸਾਬਕਾ ਕੌਂਸਲਰ ਤੇ ਅਕਾਲੀ ਉਮੀਦਵਾਰ ਦੇ ਨਾਮਜ਼ਦਗੀ ਕਾਗਜ਼ ਰੱਦ
ਸਾਬਕਾ ਕੌਂਸਲਰ ਤੇ ਅਕਾਲੀ ਉਮੀਦਵਾਰ ਦੇ ਨਾਮਜ਼ਦਗੀ ਕਾਗਜ਼ ਰੱਦ
Publish Date: Mon, 18 May 2026 07:11 PM (IST)
Updated Date: Mon, 18 May 2026 07:12 PM (IST)
ਕੰਗ, ਪੰਜਾਬੀ ਜਾਗਰਣ, ਖਮਾਣੋਂ : ਨਗਰ ਪੰਚਾਇਤ ਖਮਾਣੋਂ ਦੀ ਚੋਣ ਸਬੰਧੀ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਰਣਬੀਰ ਸਿੰਘ ਉਰਫ਼ ਰਮਨ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ। ਸਾਬਕਾ ਕੌਂਸਲਰ ਰਣਬੀਰ ਸਿੰਘ ਉਰਫ਼ ਰਮਨ ਦੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ’ਚ ਕਾਫੀ ਰੋਸ ਦੇਖਣ ਨੂੰ ਮਿਲਿਆ। ਇਸ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੇ ਇੱਕ ਮੀਟਿੰਗ ਵੀ ਕੀਤੀ, ਜਿਸ ’ਚ ਭਵਿੱਖ ਦੀ ਰਣਨੀਤੀ ਉਲੀਕਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸੇ ਦੌਰਾਨ ਵਾਰਡ ਤੋਂ ਚੋਣ ਲੜ ਰਹੇ ਇੱਕ ਹੋਰ ਆਜ਼ਾਦ ਉਮੀਦਵਾਰ ਹਰਬੰਸ ਸਿੰਘ ਦੇ ਨਾਮਜ਼ਦਗੀ ਪੱਤਰ ਵੀ ਜਾਂਚ ਦੌਰਾਨ ਰੱਦ ਕਰ ਦਿੱਤੇ ਗਏ।