- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿਖੇ ਐੱਨਪੀਟੀਈਐੱਲ ਜਾਗਰੂਕਤਾ ਵਰਕਸ਼ਾਪ ਕਰਵਾਈ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਐੱਨਪੀਟੀਈਐੱਲ ਲੋਕਲ ਚੈਪਟਰ ਵੱਲੋਂ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਕੋਰਸਾਂ, ਸਰਟੀਫਿਕੇਸ਼ਨ ਅਤੇ ਹੁਨਰ ਵਿਕਾਸ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਸੀ। ਵਰਕਸ਼ਾਪ ’ਚ ਆਈਆਈਟੀ ਕਾਨਪੁਰ ਤੋਂ ਡਾ. ਅੰਗਨਾ ਸੇਨਗੁਪਤਾ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਪ੍ਰੋ. ਲਖਵੀਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਐੱਨਪੀਟੀਈਐੱਲ ਕੋਰਸਾਂ, ਪ੍ਰੀਖਿਆ ਪ੍ਰਣਾਲੀ ਅਤੇ ਸਰਟੀਫਿਕੇਟ ਹਾਸਲ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੁਨਰ ਨਿਖਾਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਡਿਜੀਟਲ ਦੌਰ ’ਚ ਉੱਚ ਸਿੱਖਿਆ ਸੰਸਥਾਵਾਂ ਨਾਲ ਜੁੜ ਕੇ ਨਵਾਂ ਗਿਆਨ ਪ੍ਰਾਪਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਐੱਨਪੀਟੀਈਐੱਲ ਕੋਆਰਡੀਨੇਟਰ ਡਾ. ਜਗਦੀਸ਼ ਸਿੰਘ ਨੇ ਭਵਿੱਖ ’ਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਗੱਲ ਕਹੀ। ਇਸ ਮੌਕੇ ਡਾ. ਰਾਜਿੰਦਰ ਪਾਲ ਅਤੇ ਪ੍ਰੋ. ਸ਼ਾਮ ਬਾਂਸਲ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਵਰਕਸ਼ਾਪ ਦੌਰਾਨ ਮੁੱਖ ਬੁਲਾਰੇ ਡਾ. ਅੰਗਨਾ ਸੇਨਗੁਪਤਾ ਦਾ ਸਨਮਾਨ ਵੀ ਕੀਤਾ ਗਿਆ।