ਐੱਨਐੱਸਐੱਸ ਵਿਭਾਗ ਵੱਲੋਂ ਨੁੱਕੜ ਨਾਟਕ ਅਤੇ ਰੈਲੀ ਕਰਵਾਈ
ਐਨਐਸਐਸ ਵਿਭਾਗ ਵੱਲੋਂ ਨੁੱਕੜ ਨਾਟਕ ਅਤੇ ਰੈਲੀ ਦਾ ਆਯੋਜਨ
Publish Date: Wed, 11 Feb 2026 05:04 PM (IST)
Updated Date: Wed, 11 Feb 2026 05:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨਐੱਸਐੱਸ ਵਿਭਾਗ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਤੇ ਇਕ ਰੈਲੀ ਕੱਢੀ ਗਈ। ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਡਿਜੀਟਲ ਅਪਰਾਧ ਸਬੰਧੀ ਆਉਂਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਐੱਨਐੱਸਐੱਸ ਦੇ ਕੋਆਰਡੀਨੇਟਰ ਡਾ. ਰਣਦੀਪ ਕੌਰ ਡਾ. ਦਲਵੀਰ ਸਿੰਘ ਤੇ ਸਮੁੱਚੀ ਟੀਮ ਨੇ ਦੱਸਿਆ ਕਿ ਅੱਜ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਡਿਜੀਟਲ ਅਪਰਾਧਾਂ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਡਿਜੀਟਲ ਸਾਖਰਤਾ ਸਬੰਧੀ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਕਾਲਜ ਪ੍ਰਿੰਸੀਪਲ ਦੁਆਰਾ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਦੌਰਾਨ ਉਨ੍ਹਾਂ ਨੇ ਪਿੰਡ ਸੈਂਪਲਾਂ ਤੇ ਸੈਂਪਲੀ ਦਾ ਦੌਰਾ ਕੀਤਾ ਜਿੱਥੇ ਜਾ ਕੇ ਉਨ੍ਹਾਂ ਨੇ ਦੁਬਾਰਾ ਫਿਰ ਤੋਂ ਨੁਕੜਨਾਟਕ ਖੇਡ ਕੇ ਉੱਥੋਂ ਦੇ ਲੋਕਾਂ ਨੂੰ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕੀਤਾ ਅਤੇ ਸਫਾਈ ਸੰਬੰਧੀ ਵੀ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਸਾਫ਼਼ ਸਫ਼ਾਈ ਦਾ ਕੰਮ ਕੀਤਾ ਗਿਆ ਅਤੇ ਲੰਗਰ ਦੀ ਸੇਵਾ ਕੀਤੀ ਗਈ। ਇਸ ਦੌਰਾਨ ਐਨਐਸਐਸ ਦੀ ਸਮੁੱਚੀ ਟੀਮ ਅਤੇ ਵਿਦਿਆਰਥੀ ਮੌਜੂਦ ਸਨ।