
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਗਾਂ ਨਾ ਮੰਨਣ ’ਤੇ ਸਰਕਾਰ ਦਾ ਵਿਰੋਧ ਕਰੇਗੀ ਨੰਬਰਦਾਰ ਯੂਨੀਅਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਖਮਾਣੋਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨੰਬਰਦਾਰਾਂ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬਾ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਨੰਬਰਦਾਰਾਂ ਨੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਮਾਤਾ ਦੀ ਨਾਜ਼ੁਕ ਸਿਹਤ ਦੇ ਮੱਦੇਨਜ਼ਰ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਇਲਾਕੇ ਦੀਆਂ ਖ਼ਸਤਾਹਾਲ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ’ਚ ਬਲਦੇਵ ਸਿੰਘ, ਕੁਲਵੰਤ ਸਿੰਘ ਬਦੇਸ਼ਾਂ, ਲਖਵੀਰ ਸਿੰਘ ਅਮਰਗੜ੍ਹ, ਮਹਿੰਦਰ ਸਿੰਘ ਜਟਾਣਾਂ ਨੀਵਾਂ, ਮੇਜਰ ਸਿੰਘ, ਬਲਮਜੀਤ ਸਿੰਘ ਪ੍ਰਿੰਸੀ ਖਮਾਣੋਂ, ਸ਼ਸੀ ਰਾਜ ਸੰਘੋਲ, ਜੀਤ ਸਿੰਘ, ਗੁਰਮੇਲ ਸਿੰਘ ਮੋਹਣ ਮਾਜਰਾ, ਅਜੀਤਪਾਲ ਸਿੰਘ ਅਤੇ ਬੁੱਧ ਸਿੰਘ ਲਖਣਪੁਰ ਸਮੇਤ ਵੱਡੀ ਗਿਣਤੀ ’ਚ ਨੰਬਰਦਾਰ ਮੌਜੂਦ ਸਨ।