ਨਬਾਲਿਗਾ ਨਾਲ ਜਬਰ-ਜਨਾਹ ਦੇ ਮਾਮਲੇ ’ਚ ਇਕਗ੍ਰਿਫ਼ਤਾਰ
ਨਬਾਲਿਗਾ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
Publish Date: Thu, 05 Feb 2026 05:28 PM (IST)
Updated Date: Thu, 05 Feb 2026 05:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਨੇ ਰਾਜਸਥਾਨ ਦੀ ਨਬਾਲਗ ਲੜਕੀ ਨਾਲ ਜਬਰ ਜ਼ਨਾਹ ਦੇ ਦੋਸ਼ ਹੇਠ ਇਕ ਹਰਿਆਣਵੀ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ। ਉਪਰੋਕਤ ਕਾਰਵਾਈ ਪੀੜਤਾ ਦੀ ਸ਼ਿਕਾਇਤ ਦੇ ਅਧਾਰ ’ਤੇ ਅਮਲ ਵਿਚ ਲਿਆਂਦੀ ਗਈ ਹੈ। ਦੱਸਣਾ ਬਣਦਾ ਹੈ ਕਿ ਰਾਜਸਥਾਨ ਪੁਲਿਸ ਵੱਲੋਂ ਇਸ ਮਾਮਲੇ ਵਿਚ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਸੀ। ਦਸਵੀਂ ਜਮਾਤ ਦੀ ਵਿਦਿਆਰਥਣ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਉਮਰ 16 ਸਾਲ ਅੱਠ ਮਹੀਨੇ ਹੈ ਅਤੇ ਉਹ ਰਾਜਸਥਾਨ ਦੇ ਕੋਟਾ ਸ਼ਹਿਰ ਵਿਚ ਆਪਣੇ ਮਾਪਿਆਂ ਨਾਲ ਰਹਿੰਦੀ ਸੀ। 15 ਸਤੰਬਰ 2025 ਨੂੰ ਉਸਨੇ ਆਪਣਾ ਘਰ ਛੱਡ ਦਿੱਤਾ ਤੇ ਜਤਿਨ ਕੁਮਾਰ ਵਾਸੀ ਕਰਨਾਲ (ਹਰਿਆਣਾ) ਉਸ ਨੂੰ ਦਿੱਲੀ ਤੋਂ ਫਤਹਿਗੜ੍ਹ ਸਾਹਿਬ ਲੈ ਆਇਆ। ਜਿੱਥੇ ਉਨ੍ਹਾਂ ਦੇ ਇਕ ਦੂਜੇ ਨਾਲ ਸਰੀਰਕ ਸੰਬੰਧ ਬਣੇ। ਬੀਤੇ ਦਿਨੀਂ ਪੀੜਤਾ ਵੱਲੋਂ ਕਾਲ ਕਰਨ ’ਤੇ ਉਸ ਦਾ ਪਿਤਾ ਫਤਹਿਗੜ੍ਹ ਸਾਹਿਬ ਆਇਆ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਜਤਿਨ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।