ਬੱਚਿਆਂ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਇੱਕ ਗ੍ਰਿਫ਼ਤਾਰ
ਬੱਚਿਆਂ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
Publish Date: Sat, 17 Jan 2026 05:35 PM (IST)
Updated Date: Sat, 17 Jan 2026 05:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਥਾਣਾ ਬਡਾਲੀ ਆਲਾ ਸਿੰਘ ਦੀ ਟੀਮ ਨੇ ਨਾਬਾਲਿਗ ਬੱਚਿਆਂ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬਡਾਲੀ ਆਲਾ ਸਿੰਘ ਵਾਸੀ ਵਿਅਕਤੀ ਨੂੰ ਹੋਰ ਪੁੱਛਗਿੱਛ ਲਈ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨਾਂ ਰਿਮਾਂਡ ’ਤੇ ਲਿਆਂਦਾ ਗਿਆ ਹੈ। ਇਸ ਮਾਮਲੇ ਵਿਚ ਪੀੜਤ ਬੱਚੇ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਬੀਤੇ ਦਿਨੀਂ ਮੁਲਜ਼ਮ ਉਸ ਦੇ 10 ਸਾਲਾ ਅਤੇ ਗੁਆਂਢੀ ਦੇ 9 ਸਾਲਾ ਲੜਕੇ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਬਹਿਲਾ ਰੋਡ ਇੱਕ ਸੁੰਨਸਾਨ ਥਾਂ ’ਤੇ ਲੈ ਗਿਆ। ਜਿੱਥੇ ਦੋਵੇਂ ਬੱਚਿਆਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਨ੍ਹਾਂ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।