- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਟਰਸਾਈਕਲ ਚੋਰੀ ਦੇ ਦੋਸ਼ ’ਚ ਇੱਕ ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਥਾਣਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਦੱਸਿਆ ਕਿ 23 ਜੁਲਾਈ ਨੂੰ ਉਸ ਦਾ ਮੋਟਰਸਾਈਕਲ ਘਰ ਦੇ ਬਾਹਰੋਂ ਚੋਰੀ ਹੋ ਗਿਆ ਸੀ। ਪੜਤਾਲ ਦੌਰਾਨ ਪਤਾ ਲੱਗਾ ਕਿ ਇਹ ਚੋਰੀ ਦਵਿੰਦਰ ਸਿੰਘ ਉਰਫ਼ ਪਿੰਦੂ ਵਾਸੀ ਬੇਗੋ ਤੇ ਪ੍ਰਿੰਸ ਰਾਮਾ ਨੇ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦਵਿੰਦਰ ਸਿੰਘ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ।