ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
Publish Date: Wed, 08 Apr 2026 05:45 PM (IST)
Updated Date: Wed, 08 Apr 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਸਬ ਇੰਸਪੈਕਟਰ ਤਰਨਜੀਤ ਸਿੰਘ, ਪੁਲਿਸ ਟੀਮ ਨਾਲ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾੜੇ ਅੰਸਰਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸਨ। ਉਸ ਦੌਰਾਨ ਸ਼ੱਕ ਦੇ ਅਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ ਪਾਬੰਦੀਸ਼ੁਦਾ 60 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਹਾਲ ਆਬਾਦ ਪਿੰਡ ਲਾਡਪੁਰ ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਪੁਲਿਸ ਥਾਣਾ ਅਮਲੋਹ ਵਿਖੇ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।