ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਪਰਚਾ ਦਰਜ
ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਕਾਬੂ, ਪਰਚਾ ਦਰਜ
Publish Date: Sun, 01 Feb 2026 04:50 PM (IST)
Updated Date: Sun, 01 Feb 2026 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਗਰਸੈਨ ਪਾਰਕ ਗੋਬਿੰਦਗੜ੍ਹ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਉਸ ਕੋਲੋਂ 80 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਹਿਰਾਸਤ ’ਚ ਲਏ ਗਏ ਮੁਲਜ਼ਮ ਦੀ ਪਛਾਣ ਭਾਰਤੀ ਸ਼ਰਮਾ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।