ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ
ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ
Publish Date: Sun, 17 May 2026 05:27 PM (IST)
Updated Date: Sun, 17 May 2026 05:27 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਚੰਡੀਗੜ੍ਹ ਤੋਂ ਨਾਜਾਇਜ਼ ਢੰਗ ਨਾਲ ਲਿਆਂਦੀ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਹਾਇਕ ਥਾਣੇਦਾਰ ਮੋਹਨ ਸਿੰਘ ਦੀ ਟੀਮ ਵੱਲੋਂ ਕੀਤੀ ਗਈ। ਐਕਸਾਈਜ਼ ਐਕਟ ਤਹਿਤ ਦਰਜ ਮੁਕੱਦਮੇ ਵਿਚ ਪੁਲਿਸ ਨੇ ਦੱਸਿਆ ਕਿ ਮੁਖਬਰ ਖ਼ਾਸ ਦੀ ਇਤਲਾਹ ’ਤੇ ਮਾਧੋਪੁਰ ਵਿਖੇ ਨਾਕੇਬੰਦੀ ਦੌਰਾਨ ਅਸ਼ੋਕ ਕੁਮਾਰ ਵਾਸੀ ਭੱਟਮਾਜਰਾ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਚੰਡੀਗੜ੍ਹ ’ਚ ਵਿਕਣਯੋਗ 24 ਬੋਤਲਾਂ ਸ਼ਰਾਬ ਮਾਰਕਾ ਰਾਜਧਾਨੀ ਵਿਸਕੀ ਬਰਾਮਦ ਕੀਤੀ ਗਈ।