ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Tue, 10 Feb 2026 04:59 PM (IST)
Updated Date: Tue, 10 Feb 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਥਾਣੇ ਦੀ ਟੀਮ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਗਸ਼ਤ ਦੌਰਾਨ ਭਰਮਿੰਦਰ ਸਿੰਘ ਤੋਂ 360 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਮਾਮਲੇ ਵਿਚ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਵਿਖੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।